ਸਵੇਰੇ-ਸਵੇਰੇ ਕਾਂਗਰਸੀ ਸੰਸਦ ਮੈਂਬਰ ਨਾਲ ਹੋ ਗਿਆ ਵੱਡਾ ਕਾਂਡ ! ਸੈਰ ਕਰਨ ਸਮੇਂ...
Monday, Aug 04, 2025 - 02:10 PM (IST)

ਨਵੀਂ ਦਿੱਲੀ- ਦਿੱਲੀ ਦੇ ਚਾਣਕਿਆਪੁਰੀ ਇਲਾਕੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੋਮਵਾਰ ਨੂੰ ਸਵੇਰੇ ਸੈਰ ਨਿਕਲੀ ਤਾਮਿਲਨਾਡੂ ਦੇ ਲੋਕ ਸਭਾ ਹਲਕੇ ਮਯੀਲਾਦੁਥੁਰਾਈ ਤੋਂ ਕਾਂਗਰਸੀ ਸੰਸਦ ਮੈਂਬਰ ਸੁਧਾ ਰਾਮਾਕ੍ਰਿਸ਼ਨਨ ਨਾਲ ਵੱਡਾ ਕਾਂਡ ਹੋ ਗਿਆ। ਝਪਟਮਾਰਾਂ ਨੇ ਉਨ੍ਹਾਂ ਦੀ ਸੋਨੇ ਦੀ ਚੇਨ ਖੋਹ ਲਈ ਤੇ ਫਰਾਰ ਹੋ ਗਏ।
ਸੰਸਦ ਮੈਂਬਰ ਨੇ ਇਸ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇੱਕ ਪੱਤਰ ਲਿਖਿਆ ਹੈ। ਚਾਣਕਿਆਪੁਰੀ ਵਿੱਚ ਕਈ ਦੂਤਾਵਾਸ ਅਤੇ ਰਾਜ ਸਰਕਾਰਾਂ ਦੇ ਸਰਕਾਰੀ ਨਿਵਾਸ ਸਥਾਨ ਹਨ। ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਲਾਕੇ ਦੇ ਤਾਮਿਲਨਾਡੂ ਭਵਨ ਵਿੱਚ ਰਹਿਣ ਵਾਲੇ ਸੁਧਾ ਸਵੇਰ ਦੀ ਸੈਰ ਲਈ ਜਦੋਂ ਨਿਕਲੇ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸੋਨੇ ਦੀ ਚੇਨ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ।
Delhi | Member of Parliament from Mayiladuthurai Lok Sabha constituency in Tamil Nadu, R. Sudha writes to Union Home Minister Amit Shah, stating that her gold chain was snatched and she suffered injuries in th incident this morning near Poland Embassy in Chanakyapuri area. She… pic.twitter.com/YLWGZ2vqad
— ANI (@ANI) August 4, 2025
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਆਸ ਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਨ ਲਈ ਕਈ ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਪੁਲਸ ਚਸ਼ਮਦੀਦਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਅਤੇ ਘਟਨਾ ਦੌਰਾਨ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਂਚ ਕਰ ਰਹੀ ਹੈ। ਤਾਮਿਲਨਾਡੂ ਭਵਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 'ਅੱਖਾਂ ਬੰਦ ਕਰ, ਤੈਨੂੰ Surprise ਦੇਵਾਂ...' ਕਹਿ ਕੇ ਪਤੀ ਨੇ ਕਰ'ਤਾ ਵੱਡਾ ਕਾਂਡ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e