ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ ! 2 ਲੋਕਾਂ ਦੀ ਦਰਦਨਾਕ ਮੌਤ
Wednesday, Oct 01, 2025 - 01:51 PM (IST)

ਨੈਸ਼ਨਲ ਡੈਸਕ- ਦੇਸ਼ ਦੇ ਦੱਖਣੀ ਸੂਬੇ ਕਰਨਾਟਕ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਹਸਨ ਜ਼ਿਲ੍ਹੇ ਦੇ ਅਲੂਰ ਤਾਲੁਕ ਵਿੱਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਇਕ ਜੋੜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜੋੜੇ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਸੋਮਵਾਰ ਰਾਤ ਨੂੰ ਹੋਇਆ ਸੀ, ਜਿਸ ਕਾਰਨ ਸੁਦਰਸ਼ਨ (32) ਅਤੇ ਕਾਵਿਆ (28) ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਉਨ੍ਹਾਂ ਹਸਨ ਜ਼ਿਲ੍ਹੇ ਤੋਂ ਬੰਗਲੁਰੂ ਦੇ ਵਿਕਟੋਰੀਆ ਹਸਪਤਾਲ ਟਰਾਂਸਫਰ ਕੀਤਾ ਗਿਆ ਤੇ ਮੰਗਲਵਾਰ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਘਰ 'ਚ ਪਏ ਸਿਲੰਡਰ ਦੇ ਫਟ ਜਾਣ ਕਾਰਨ ਹੋਇਆ, ਪਰ ਅਜੇ ਤੱਕ ਧਮਾਕੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਸ਼ਟਡਾਊਨ ਹੋ ਗਈ ਅਮਰੀਕੀ ਸਰਕਾਰ ! 6 ਸਾਲਾਂ 'ਚ ਪਹਿਲੀ ਵਾਰ ਹੋਇਆ ਅਜਿਹਾ
ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਸੋਮਵਾਰ ਰਾਤ ਲਗਭਗ 8.30 ਵਜੇ, ਜਦੋਂ ਉਹ, ਉਸ ਦਾ ਪੁੱਤਰ, ਨੂੰਹ ਅਤੇ ਪੋਤੇ-ਪੋਤੀਆਂ ਘਰ ਵਿੱਚ ਸਨ, ਤਾਂ ਵਾਸ਼ਰੂਮ ਦੇ ਨੇੜੇ ਅਚਾਨਕ ਇਕ ਧਮਾਕਾ ਹੋ ਗਿਆ, ਜਿਸ ਕਾਰਨ ਉਸ ਦਾ ਪੁੱਤਰ ਅਤੇ ਨੂੰਹ ਬੁਰੀ ਤਰ੍ਹਾਂ ਝੁਲਸ ਗਏ। ਹਾਲਾਂਕਿ ਕੁਮਾਰ ਅਤੇ ਉਸਦੇ ਪੋਤੇ-ਪੋਤੀਆਂ ਘਰ ਦੀ ਲਾਬੀ ਵਿੱਚ ਸਨ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e