ਵੱਡੀ ਵਾਰਦਾਤ ; ਹਸਪਤਾਲ ਦੇ ਬਾਹਰ ਖੜ੍ਹੇ BJP ਆਗੂ ਦਾ ਬੇਰਹਿਮੀ ਨਾਲ ਕਤਲ
Wednesday, Oct 08, 2025 - 04:11 PM (IST)
ਨੈਸ਼ਨਲ ਡੈਸਕ- ਕਰਨਾਟਕ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੰਗਾਵਤੀ ਵਿਖੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਵੈਂਕਟੇਸ਼ ਕੁਰੂਬਾਰਾ (31 ਸਾਲ) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੁੱਧਵਾਰ ਦੇਰ ਰਾਤ ਵਾਪਰੀ, ਜਦੋਂ ਵੈਂਕਟੇਸ਼ ਲੀਲਾਵਤੀ ਐਲੂਬੂ ਕਿਲੂ ਹਸਪਤਾਲ ਦੇ ਬਾਹਰ ਖੜ੍ਹੇ ਸਨ।
ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਦੇ ਇੱਕ ਸਮੂਹ ਨੇ ਅਚਾਨਕ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਲਾਠੀ-ਡੰਡਿਆਂ ਅਤੇ ਲੱਤਾਂ-ਮੁੱਕਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵੈਂਕਟੇਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ- ਫ਼ੌਜੀ ਕਾਫ਼ਲੇ 'ਤੇ ਵੱਡਾ ਹਮਲਾ ! 19 ਅੱਤਵਾਦੀ ਢੇਰ, 11 ਜਵਾਨਾਂ ਦੀ ਵੀ ਹੋਈ ਮੌਤ
ਪੁਲਸ ਦੀ ਮੁੱਢਲੀ ਜਾਂਚ ਵਿੱਚ ਦੌਰਾਨ ਇਸ ਵਾਰਦਾਤ ਨੂੰ ਨਿੱਜੀ ਦੁਸ਼ਮਣੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਪੁਲਸ ਜੂਆ ਅਤੇ ਗੈਂਗ ਵਾਰ ਦੇ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਦੋ ਵੱਖ-ਵੱਖ ਜਾਂਚ ਟੀਮਾਂ ਦਾ ਗਠਨ ਕੀਤਾ ਹੈ ਅਤੇ ਕਤਲ ਦੀ ਗੁੱਥੀ ਸੁਲਝਾਉਣ ਲਈ ਸੀ.ਸੀ.ਟੀ.ਵੀ. ਫੁਟੇਜ ਅਤੇ ਮ੍ਰਿਤਕ ਦੇ ਕਾਲ ਰਿਕਾਰਡ ਖੰਗਾਲੇ ਜਾ ਰਹੇ ਹਨ।
ਇਸ ਦੁਖਦ ਘਟਨਾ 'ਤੇ ਸੂਬਾ ਭਾਜਪਾ ਪ੍ਰਧਾਨ ਬੀ.ਵਾਈ. ਵਿਜੇਂਦਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿਵਾਇਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
