ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਜ਼ਬਰਦਸਤ ਟੱਕਰ ! ਮੌਕੇ ''ਤੇ ਹੋਈ ਦਰਦਨਾਕ ਮੌਤ
Wednesday, Dec 10, 2025 - 05:01 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਚੰਦੌਲੀ ਜ਼ਿਲ੍ਹੇ ਦੇ ਸਦਰ ਕੋਤਵਾਲੀ ਖੇਤਰ ਵਿੱਚ ਨਵੀਨ ਮੰਡੀ ਨੇੜੇ ਬੁੱਧਵਾਰ ਨੂੰ ਇੱਕ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਸਦਰ ਕੋਤਵਾਲੀ ਥਾਣਾ ਖੇਤਰ ਵਿੱਚ ਨਵੀਨ ਮੰਡੀ ਨੇੜੇ ਬੁੱਧਵਾਰ ਦੁਪਹਿਰ ਨੂੰ ਇੱਕ ਅਣਪਛਾਤੇ ਵਾਹਨ ਨੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਲਾਸ਼ ਖ਼ੁਰਦ-ਬੁਰਦ ਹੋ ਗਈ। ਚੰਦੌਲੀ ਸਦਰ ਕੋਤਵਾਲੀ ਥਾਣਾ ਇੰਚਾਰਜ ਸੰਜੇ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਇਲੀਆ ਥਾਣਾ ਖੇਤਰ ਦੇ ਗੋਸਵਾੜੀ ਪਿੰਡ ਦੇ ਰਹਿਣ ਵਾਲੇ ਪੂਜਯ ਕਮਲ (33) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
