ਦਵਾਈ ਲੈ ਕੇ ਆਉਂਦੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਰਸਤੇ ''ਚ ਹੀ ਨਿਕਲੀ ਜਾਨ

Monday, Sep 07, 2026 - 05:25 PM (IST)

ਦਵਾਈ ਲੈ ਕੇ ਆਉਂਦੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਰਸਤੇ ''ਚ ਹੀ ਨਿਕਲੀ ਜਾਨ

ਨੈਸ਼ਨਲ ਡੈਸਕ- ਹਰਿਆਣਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਯਮੁਨਾਨਗਰ ਜ਼ਿਲ੍ਹੇ 'ਚ ਪੈਂਦੇ ਨਾਥਨਪੁਰ ਤੋਂ ਦਵਾਈ ਲੈ ਕੇ ਵਾਪਸ ਪਰਤ ਰਹੇ 40 ਸਾਲਾ ਸੰਦੀਪ ਦੀ ਲਾਕੜ ਪਿੰਡ ਦੇ ਪੁਲ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਸੰਦੀਪ ਆਪਣੇ ਮੋਟਰਸਾਈਕਲ 'ਤੇ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਲਾਕੜ ਪੁਲ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਆਪਣੇ ਪਿੱਛੇ ਤਿੰਨ ਬੱਚੇ ਛੱਡ ਗਿਆ ਹੈ। ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਰਾਹਗੀਰਾਂ ਵੱਲੋਂ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਤੁਰੰਤ ਮੌਕੇ 'ਤੇ ਪਹੁੰਚੇ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਬੂੜੀਆ ਥਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Harpreet SIngh

Content Editor

Related News