ਦੀਵਾਲੀ ਮਨਾਉਣ ਜਾਂਦੇ ਨੌਜਵਾਨ ਦੀ ਟਰੈਕਟਰ ਦੀ ਲਪੇਟ ''ਚ ਆਉਣ ਕਾਰਨ ਹੋਈ ਮੌਤ
Monday, Nov 09, 2026 - 05:29 PM (IST)
ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੇਕੜੀ ਕਸਬੇ 'ਚ ਦੀਵਾਲੀ ਦੇ ਜਸ਼ਨਾਂ ਦੌਰਾਨ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਐਤਵਾਰ ਰਾਤ ਅਜਮੇਰ ਰੋਡ 'ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹਿੰਗਤੜਾ ਪਿੰਡ ਦੇ ਰਹਿਣ ਵਾਲੇ ਮੁਕੇਸ਼ ਜਾਂਗਿੜ (30) ਵਜੋਂ ਹੋਈ ਹੈ। ਉਹ ਆਪਣੇ ਭਰਾ ਅਤੇ ਭਰਜਾਈ ਨਾਲ ਦੀਵਾਲੀ ਮਨਾਉਣ ਲਈ ਆਪਣੇ ਪਿੰਡ ਤੋਂ ਕੇਕੜੀ ਆਇਆ ਹੋਇਆ ਸੀ। ASI ਪ੍ਰੇਮ ਸਿੰਘ ਅਨੁਸਾਰ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੌਕੇ 'ਤੇ ਭਾਰੀ ਭੀੜ ਦਿਖਾਈ ਦੇ ਰਹੀ ਹੈ। ਵੀਡੀਓ 'ਚ ਕੁਝ ਨੌਜਵਾਨ ਟਰੈਕਟਰ 'ਤੇ ਬੈਠੇ ਹੋਏ ਹਨ, ਤੇਜ਼ ਆਵਾਜ਼ 'ਚ ਡੀ.ਜੇ. ਵੱਜ ਰਿਹਾ ਹੈ ਅਤੇ ਕੁਝ ਲੋਕ ਟਰੈਕਟਰ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ ਕਿ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਫਿਲਾਹਲ ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
