ਭੈਣ ਨਾਲ ਦੋਸਤੀ ਕਾਰਨ ਗੁੱਸੇ ''ਚ ਆਇਆ ਭਰਾ ! ਚਾਕੂਆਂ ਨਾਲ ਵਿੰਨ੍ਹ ਕੇ ਮਾਰ''ਤਾ ਨੌਜਵਾਨ
Tuesday, Feb 03, 2026 - 04:57 PM (IST)
ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਤੋਂ ਇਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਰਾਤ ਇੱਕ 20 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਅਨੁਸਾਰ ਇਹ ਵਾਰਦਾਤ ਨਿੱਜੀ ਰੰਜਿਸ਼ ਕਾਰਨ ਵਾਪਰੀ ਹੈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਸ਼ਿਵਮ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਵਾਰਦਾਤ ਸੋਮਵਾਰ ਰਾਤ ਕਰੀਬ 9:30 ਵਜੇ ਵਾਪਰੀ। ਸ਼ਿਵਮ ਦੇ ਸਰੀਰ 'ਤੇ ਚਾਕੂ ਦੇ ਕਈ ਜ਼ਖ਼ਮ ਸਨ। ਪੁਲਸ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਦੀਨ ਦਿਆਲ ਉਪਾਧਿਆਏ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਦੀ ਸ਼ੁਰੂਆਤੀ ਜਾਂਚ ਵਿੱਚ ਇੱਕ ਨਾਬਾਲਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਆਪਣੀ ਭੈਣ ਨਾਲ ਸ਼ਿਵਮ ਦੀ ਕਥਿਤ ਨੇੜਤਾ ਕਾਰਨ ਗੁੱਸੇ ਵਿੱਚ ਸੀ। ਪੁਲਸ ਨੂੰ ਵਾਰਦਾਤ ਵਾਲੀ ਥਾਂ ਤੋਂ ਇੱਕ ਚਾਕੂ ਬਰਾਮਦ ਹੋਇਆ ਹੈ। ਫੋਰੈਂਸਿਕ ਟੀਮਾਂ ਨੇ ਸਬੂਤ ਇਕੱਠੇ ਕੀਤੇ ਹਨ ਅਤੇ ਪੁਲਸ ਵੱਲੋਂ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
