ਬਿਹਾਰ ''ਚ ਵਾਪਰੀ ਵੱਡੀ ਘਟਨਾ, ਅਸਮਾਨੀ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ

Thursday, Aug 01, 2024 - 01:56 PM (IST)

ਬਿਹਾਰ ''ਚ ਵਾਪਰੀ ਵੱਡੀ ਘਟਨਾ, ਅਸਮਾਨੀ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ

ਪਟਨਾ (ਭਾਸ਼ਾ) - ਬਿਹਾਰ ਦੇ ਦੋ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਦਫ਼ਤਰ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਕ ਮੁੱਖ ਮੰਤਰੀ ਨੇ ਪਿਛਲੇ 24 ਘੰਟਿਆਂ ਦੌਰਾਨ ਜਹਾਨਾਬਾਦ ਜ਼ਿਲ੍ਹੇ ਵਿੱਚ ਤਿੰਨ ਅਤੇ ਰੋਹਤਾਸ ਵਿੱਚ ਦੋ ਵਿਅਕਤੀਆਂ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹਨ। ਨਿਤੀਸ਼ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਖ਼ਰਾਬ ਮੌਸਮ ਦੌਰਾਨ ਆਪਣੇ ਆਪ ਨੂੰ ਬਿਜਲੀ ਤੋਂ ਬਚਾਉਣ ਲਈ ਆਪਦਾ ਪ੍ਰਬੰਧਨ ਵਿਭਾਗ ਦੁਆਰਾ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਸੁਝਾਵਾਂ ਦੀ ਪਾਲਣਾ ਕਰੋ ਅਤੇ ਘਰ ਦੇ ਅੰਦਰ ਰਹੋ ਅਤੇ ਖ਼ਰਾਬ ਮੌਸਮ ਵਿੱਚ ਸੁਰੱਖਿਅਤ ਰਹੋ।

ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News