ਸਰਕਾਰੀ ਸਕੂਲ ''ਚ ਹੋ ਗਈ ਵੱਡੀ ਵਾਰਦਾਤ ; ਵਿਦਿਆਰਥੀਆਂ ਨੇ ਆਪਣੇ ਹੀ ਸਾਥੀਆਂ ਦਾ ਪਾੜ''ਤਾ ਸਿਰ
Friday, Mar 21, 2025 - 06:17 PM (IST)

ਨੈਸ਼ਨਲ ਡੈਸਕ- ਕੇਰਲ ਦੇ ਪੇਰਿਨਥਾਲਮੰਨਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੁੱਕਰਵਾਰ ਨੂੰ ਇਕ ਸਰਕਾਰੀ ਸਕੂਲ 'ਚ ਪੜ੍ਹਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੀ ਹੀ ਕਲਾਸ ਦੇ 3 ਹੋਰ ਵਿਦਿਆਰਥੀਆਂ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਤਿੰਨੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ।
ਪੁਲਸ ਅਧਿਕਾਰੀਆਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀਆਂ 'ਚੋਂ 2 ਦੇ ਸਿਰ 'ਚ ਸੱਟਾਂ ਲੱਗੀਆਂ ਸਨ, ਜਦਕਿ ਤੀਜੇ ਦੇ ਹੱਥ ਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਸੱਟਾਂ ਲੱਗੀਆਂ ਹਨ, ਫਿਲਹਾਲ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਰਾਜ ਸਭਾ 'ਚ ਵੱਡਾ ਬਿਆਨ ; ਅੰਮ੍ਰਿਤਪਾਲ ਸਿੰਘ 'ਤੇ ਸਾਧਿਆ ਨਿਸ਼ਾਨਾ
ਪੁਲਸ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੇ ਕਿਸੇ ਤੇਜ਼ਧਾਰ ਹਥਿਆਰ ਨਾਲ ਦੂਜੇ ਵਿਦਿਆਰਥੀਆਂ 'ਤੇ ਹਮਲਾ ਕੀਤਾ ਸੀ ਤੇ ਹਮਲਾ ਕਰਨ ਵਾਲੇ ਵਿਦਿਆਰਥੀ ਮਲਿਆਲਮ ਮੀਡੀਅਮ ਦੇ ਹਨ। ਪੁਲਸ ਨੇ ਇਹ ਵੀ ਦੱਸਿਆ ਕਿ ਹਮਲਾ ਕਰਨ ਵਾਲੇ ਵਿਦਿਆਰਥੀਆਂ 'ਚੋਂ 2 ਆਪਣੇ ਮਾਤਾ ਪਿਤਾ ਨਾਲ ਪੁਲਸ ਥਾਣੇ ਵਿਖੇ ਹਨ, ਜਦਕਿ ਤੀਜਾ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਫਰਾਰ ਵਿਦਿਆਰਥੀ ਨੂੰ ਪਹਿਲਾਂ ਵੀ ਹਿੰਸਕ ਵਿਵਹਾਰ ਕਾਰਨ ਸਕੂਲ 'ਚੋਂ ਸਸਪੈਂਡ ਕੀਤਾ ਜਾ ਚੁੱਕਾ ਹੈ। ਉਸ ਨੂੰ ਸਕੂਲ ਪ੍ਰਸ਼ਾਸਨ ਤੇ ਪੁਲਸ ਨੇ ਵੀ ਕਈ ਵਾਰ ਚਿਤਾਵਨੀ ਦਿੱਤੀ ਹੈ, ਪਰ ਇਸ ਦੇ ਬਾਵਜੂਦ ਉਸ ਦੇ ਵਿਵਹਾਰ 'ਚ ਕੋਈ ਬਦਲਾਅ ਨਹੀਂ ਆਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e