ਸਵੇਰੇ-ਸਵੇਰੇ ਵਾਪਰ ਗਈ ਅਣਹੋਣੀ ! ਪਲਟ ਗਈ ਪਿਕਨਿਕ 'ਤੇ ਜਾ ਰਹੇ ਵਿਦਿਆਰਥੀਆਂ ਨਾਲ ਭਰੀ ਬੱਸ, 2 ਦੀ ਮੌਤ
Saturday, Apr 12, 2025 - 03:00 PM (IST)

ਨੈਸ਼ਨਲ ਡੈਸਕ- ਜੰਮੂ ਕਸ਼ਮੀਰ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਦਿਆਰਥਣਾਂ ਨੂੰ ਪਿਕਨਿਕ 'ਤੇ ਲਿਜਾ ਰਹੀ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 2 ਵਿਦਿਆਰਣਾਂ ਦੀ ਮੌਤ ਹੋ ਗਈ, ਜਦਕਿ ਹੋਰ ਕਈ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਕਸ਼ਮੀਰ ਦੇ ਹੰਦਵਾੜਾ 'ਚ ਵਾਪਰਿਆ, ਜਿੱਥੇ ਪਿਕਨਿਕ 'ਤੇ ਜਾ ਰਹੀ ਵਿਦਿਆਰਥਣਾਂ ਨਾਲ ਭਰੀ ਇਕ ਬੱਸ ਵੋਡਪਾਰਾ ਨੇੜੇ ਸੰਤੁਲਨ ਗੁਆ ਬੈਠੀ ਤੇ ਪਲਟ ਗਈ, ਜਿਸ ਕਾਰਨ 2 ਕੁੜੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ।
ਹਾਦਸੇ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖਮੀ ਹੋਈਆਂ ਵਿਦਿਆਰਥਣਾਂ ਨੂੰ ਨੇੜਲੇ ਹਸਪਤਾਲ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਦਕਿ 2 ਵਿਦਿਆਰਥਣਾਂ ਦੀ ਜਾਨ ਚਲੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖ਼ਮੀ ਕੁੜੀਆਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- 'ਟੈਰਿਫ਼ ਵਾਰ' ਦਰਮਿਆਨ ਇਸ ਦੇਸ਼ ਦੇ ਨਾਗਰਿਕਾਂ ਲਈ ਜਾਰੀ ਹੋ ਗਈ ਟਰੈਵਲ ਅਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e