ਦੀਵਾਲੀ ਦੀਆਂ ਖ਼ੁਸ਼ੀਆਂ ਨੂੰ ਲੱਗਾ ਗ੍ਰਹਿਣ ! ਤਿਉਹਾਰ ਮਨਾਉਣ ਘਰ ਪਰਤ ਰਹੇ 2 ਲੋਕਾਂ ਦੀ ਹੋਈ ਦਰਦਨਾਕ ਮੌਤ
Sunday, Oct 19, 2025 - 11:36 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੀਵਾਲੀ ਲਈ ਘਰ ਪਰਤ ਰਹੇ ਦੋ ਵਿਅਕਤੀਆਂ ਦੀ ਭਿਆਨਕ ਹਾਦਸੇ ਕਾਰਨ ਰਸਤੇ 'ਚ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਏਟਾਹ ਜ਼ਿਲ੍ਹੇ ਦੇ ਮਾਲਵਨ ਪੁਲਸ ਸਟੇਸ਼ਨ ਇਲਾਕੇ 'ਚ ਵਾਪਰਿਆ, ਜਦੋਂ ਉਨ੍ਹਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਮਾਲਵਨ ਸਟੇਸ਼ਨ ਹਾਊਸ ਅਫਸਰ (ਐੱਸ.ਐੱਚ.ਓ.), ਰੋਹਿਤ ਰਾਠੀ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂਗ੍ਰਾਮ ਵਿੱਚ ਕੰਮ ਕਰਨ ਵਾਲੇ ਤਿੰਨ ਵਿਅਕਤੀ ਦੀਵਾਲੀ ਲਈ ਮੋਟਰਸਾਈਕਲ 'ਤੇ ਘਰ ਵਾਪਸ ਆ ਰਹੇ ਸਨ ਤੇ ਸ਼ਨੀਵਾਰ ਰਾਤ ਨੂੰ ਥਾਣਾ ਖੇਤਰ ਦੇ ਆਸਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਟੱਕਰ ਕਾਰਨ ਬਾਈਕ ਸਵਾਰ ਕਾਬੂ ਗੁਆ ਬੈਠੇ ਅਤੇ ਸੜਕ 'ਤੇ ਡਿੱਗ ਗਏ। ਐੱਸ.ਐੱਚ.ਓ. ਨੇ ਕਿਹਾ ਕਿ ਰਾਹਗੀਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਜ਼ਖਮੀਆਂ ਨੂੰ ਮੈਡੀਕਲ ਕਾਲਜ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਹਰਦੋਈ ਦੇ ਰਹਿਣ ਵਾਲੇ ਅਨੁਜ (50) ਅਤੇ ਮਾਊ ਜ਼ਿਲ੍ਹੇ ਦੇ ਰਾਣੀਆਨ ਦੇ ਰਹਿਣ ਵਾਲੇ ਅਭਿਸ਼ੇਕ ਮੌਰੀਆ (55) ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਖ਼ਤਮ ਹੋਈ ਜੰਗ ! ਸੀਜ਼ਫਾਇਰ ਲਈ ਰਾਜ਼ੀ ਹੋਏ ਪਾਕਿਸਤਾਨ ਤੇ ਅਫ਼ਗਾਨਿਸਤਾਨ
ਤੀਜੇ ਨੌਜਵਾਨ ਸੰਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਦਾ ਏਟਾਹ ਦੇ ਅਵੰਤੀਬਾਈ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਐੱਸ.ਐੱਚ.ਓ. ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਵਾਹਨ ਦੀ ਪਛਾਣ ਕਰਨ ਲਈ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਮਰੀਕੀ ਫ਼ੌਜ ਦੀ ਸਮੁੰਦਰ ਵਿਚਾਲੇ ਵੱਡੀ ਕਾਰਵਾਈ ! ਟਰੰਪ ਦੇ ਇਸ਼ਾਰੇ 'ਤੇ ਉਡਾ'ਤੀ ਪਣਡੁੱਬੀ