ਰੱਖੜੀ ਵਾਲੇ ਦਿਨ ਟ੍ਰਿਪਲ ਮਰਡਰ ! ਕੰਬ ਗਿਆ ਪੂਰਾ ਇਲਾਕਾ
Saturday, Aug 09, 2025 - 12:33 PM (IST)

ਨਵੀਂ ਦਿੱਲੀ- ਇਕ ਪਾਸੇ ਅੱਜ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਹੀ ਹੱਥੀਂ ਆਪਣਾ ਪਰਿਵਾਰ ਤਬਾਹ ਕਰ ਦਿੱਤਾ ਹੈ। ਇਸ ਟ੍ਰਿਪਲ ਮਰਡਰ ਨਾਲ ਪੂਰਾ ਇਲਾਕਾ ਕੰਬ ਗਿਆ ਹੈ ਤੇ ਲੋਕਾਂ ਦੇ ਮਨਾਂ 'ਚ ਦਹਿਸ਼ਤ ਛਾ ਗਈ ਹੈ।
ਜਾਣਕਾਰੀ ਅਨੁਸਾਰ ਦਿੱਲੀ ਦੇ ਕਰਾਵਲ ਨਗਰ ਇਲਾਕੇ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਤੇ 2 ਧੀਆਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਤੇ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਟਰੰਪ ਦਾ ਭਾਰਤ ਨੂੰ ਇਕ ਹੋਰ ਵੱਡਾ ਝਟਕਾ ! ਵਪਾਰਕ ਗੱਲਬਾਤ ਤੋਂ ਕੀਤਾ ਇਨਕਾਰ
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਪ੍ਰਦੀਪ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਮਗਰੋਂ ਗੁੱਸੇ 'ਚ ਆ ਕੇ ਉਸ ਨੇ ਆਪਣੀ ਪਤਨੀ ਜੈ ਸ਼੍ਰੀ ਤੇ ਆਪਣੀਆਂ ਦੋਵਾਂ ਧੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਸ ਦੀਆਂ ਦੋਵਾਂ ਧੀਆਂ ਦੀ ਉਮਰ 5-7 ਸਾਲ ਦੇ ਵਿਚਕਾਰ ਦੱਸੀ ਜਾਂਦੀ ਹੈ।
ਪ੍ਰਦੀਪ ਦੇ ਘਰ ਦੇ ਆਸ-ਪਾਸ ਰਹਿੰਦੇ ਲੋਕਾਂ ਨੇ ਦੱਸਿਆ ਕਿ ਪ੍ਰਦੀਪ ਦੇ ਪਰਿਵਾਰ ਸਿਰ ਕਰਜ਼ੇ ਦਾ ਕਾਫ਼ੀ ਬੋਝ ਸੀ ਤੇ ਉਹ ਆਰਥਿਕ ਤੰਗੀ ਤੋਂ ਵੀ ਕਾਫ਼ੀ ਪਰੇਸ਼ਾਨ ਸੀ। ਇਸੇ ਗੱਲੋਂ ਉਸ ਦੀ ਆਪਣੀ ਪਤਨੀ ਨਾਲ ਲੜਾਈ ਹੋ ਗਈ, ਜਿਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਤੇ ਦੋਵਾਂ ਬੱਚੀਆਂ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਨੂੰ ਕਾਬੂ ਕਰਨ ਦੀ ਕਾਰਵਾਈ ਵੀ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਨੇ ਸੂਬਾ ਬੁਲਾਰੇ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e