ਦਿਲ ਦਿਹਲਾਉਣ ਵਾਲਾ ਹਾਦਸਾ ; ਗੁਆਂਢੀ ਦੀ ਕਾਰ ਹੇਠਾਂ ਆਉਣ ਕਾਰਨ ਕੁੜੀ ਦੀ ਹੋ ਗਈ ਦਰਦਨਾਕ ਮੌਤ
Monday, Mar 31, 2025 - 11:50 AM (IST)

ਨਵੀਂ ਦਿੱਲੀ- ਰਾਜਧਾਨੀ ਦਿੱਲੀ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਹਾੜਗੰਜ ਇਲਾਕੇ ਵਿੱਚ ਗੁਆਂਢੀ ਦੀ ਕਾਰ ਦੀ ਟੱਕਰ ਕਾਰਨ ਦੋ ਸਾਲਾ ਬੱਚੀ ਦੀ ਦਰਦਨਾਕ ਮੌਤ ਹੋ ਗਈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਨੂੰ ਲਗਭਗ 6.15 ਵਜੇ ਪਹਾੜਗੰਜ ਦੇ ਰਾਮ ਨਗਰ ਵਿੱਚ ਵਾਪਰੀ।
ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਇੱਕ ਸੜਕ ਹਾਦਸੇ ਵਿੱਚ ਇੱਕ ਬੱਚੀ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਸੀ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਗਿਆ ਕਿ ਗੱਡੀ ਪੀੜਤ ਪਰਿਵਾਰ ਦੇ ਗੁਆਂਢੀ ਦੀ ਸੀ ਅਤੇ ਹਾਦਸੇ ਸਮੇਂ ਗੁਆਂਢੀ ਦਾ ਬੇਟਾ ਗੱਡੀ ਚਲਾ ਰਿਹਾ ਸੀ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281 (ਰੈਸ਼ ਡਰਾਈਵਿੰਗ) ਅਤੇ 106 (1) (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਜੇਲ੍ਹ 'ਚ ਬੰਦ ਮੁਸਕਾਨ ਤੇ ਸਾਹਿਲ ਬਾਰੇ ਸਨਸਨੀਖੇਜ਼ ਖ਼ੁਲਾਸੇ ; ਜਿਸ ਡਰੰਮ 'ਚ ਰੱਖੀ ਲਾਸ਼, ਉਸ 'ਚ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e