NH-49 ''ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ ! 5 ਦੀ ਹੋਈ ਦਰਦਨਾਕ ਮੌਤ

Sunday, Feb 22, 2026 - 11:01 AM (IST)

NH-49 ''ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ ! 5 ਦੀ ਹੋਈ ਦਰਦਨਾਕ ਮੌਤ

ਨੈਸ਼ਨਲ ਡੈਸਕ- ਓਡੀਸ਼ਾ ਤੋਂ ਇਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਨੈਸ਼ਨਲ ਹਾਈਵੇਅ-49 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਪੁਲਸ ਦੀ ਬੋਲੈਰੋ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 5 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜੋ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

ਜਾਣਕਾਰੀ ਅਨੁਸਾਰ ਇਹ ਪੁਲਸ ਮੁਲਾਜ਼ਮ ਇੱਕ ਸਾਥੀ ਕਾਂਸਟੇਬਲ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਝਾਰਸੁਗੁੜਾ ਸਦਰ ਥਾਣੇ ਦੇ ਸਾਹਮਣੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਡਰਿੱਲ ਸਬ-ਇੰਸਪੈਕਟਰ ਨਿਰੰਜਨ ਕੁਜੂਰ, ਹੌਲਦਾਰ ਲਿੰਗਰਾਜ ਧੁਰੂਆ, ਕਾਂਸਟੇਬਲ ਕਾਸ਼ੀਰਾਮ ਭੋਈ, ਦੇਬਦੱਤ ਸਾ ਅਤੇ ਹੋਮਗਾਰਡ ਭਗਤਬੰਧੂ ਮਿਰਧਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਪੁਲਸ ਦੀ ਗੱਡੀ ਬੁਰੀ ਤਰ੍ਹਾਂ ਪਿਚਕ ਗਈ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਹਾਈਡ੍ਰੌਲਿਕ ਕਟਰ ਦੀ ਮਦਦ ਨਾਲ ਗੱਡੀ ਨੂੰ ਕੱਟ ਕੇ ਮੁਲਾਜ਼ਮਾਂ ਨੂੰ ਬਾਹਰ ਕੱਢਿਆ। ਝਾਰਸੁਗੁੜਾ ਦੇ ਐੱਸ.ਪੀ. ਗੁੰਡਾਲਾ ਰਾਘਵੇਂਦਰ ਰੈੱਡੀ ਅਨੁਸਾਰ ਟ੍ਰੇਲਰ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪੁਲਸ ਵਿਭਾਗ ਅਤੇ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ- ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ ਕੁ ਜਵਾਕੜੀ ਨਾਲ ਟੱਪੀਆਂ ਸਾਰੀਆਂ ਹੱਦਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News