ਵੱਡੀ ਖਬਰ : ਸਾੜੀਆਂ ਦੇ ਗੁਦਾਮ ਬਣੇ ਘਰ ''ਚ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 5 ਜੀਅ ਦਰਦਨਾਕ ਮੌਤ

Tuesday, Mar 31, 2026 - 03:12 PM (IST)

ਵੱਡੀ ਖਬਰ : ਸਾੜੀਆਂ ਦੇ ਗੁਦਾਮ ਬਣੇ ਘਰ ''ਚ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 5 ਜੀਅ ਦਰਦਨਾਕ ਮੌਤ

ਨੈਸ਼ਨਲ ਡੈਸਕ : ਗੁਜਰਾਤ ਦੇ ਸੂਰਤ ਸ਼ਹਿਰ ਤੋਂ ਇਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੰਗਲਵਾਰ ਦੁਪਹਿਰ ਨੂੰ ਇਕ ਮਕਾਨ ਵਿੱਚ ਭਿਆਨਕ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਅਤੇ ਇੱਕ ਮਾਸੂਮ ਬੱਚਾ ਸ਼ਾਮਲ ਹੈ। ਇਹ ਹਾਦਸਾ ਸ਼ਹਿਰ ਦੇ ਲਿੰਬਾਇਤ ਇਲਾਕੇ ਵਿੱਚ ਵਾਪਰਿਆ।
ਮਿਲੀ ਜਾਣਕਾਰੀ ਅਨੁਸਾਰ ਇਹ ਮਕਾਨ ਇੱਕ ਵਪਾਰੀ ਦਾ ਸੀ, ਜਿਸ ਨੇ ਘਰ ਦੇ ਅੰਦਰ ਹੀ ਕਰੀਬ 8 ਟਨ ਸਾੜੀਆਂ ਦਾ ਸਟਾਕ ਰੱਖਿਆ ਹੋਇਆ ਸੀ। ਸਾੜੀਆਂ ਦਾ ਸਟਾਕ ਇੰਨੀ ਜ਼ਿਆਦਾ ਮਾਤਰਾ ਵਿੱਚ ਸੀ ਕਿ ਘਰ ਦੇ ਅੰਦਰ ਚੱਲਣ-ਫਿਰਨ ਲਈ ਵੀ ਜਗ੍ਹਾ ਨਹੀਂ ਬਚੀ ਸੀ। ਜਦੋਂ ਅੱਗ ਲੱਗੀ ਤਾਂ ਕੱਪੜਿਆਂ ਕਾਰਨ ਇਹ ਇੰਨੀ ਤੇਜ਼ੀ ਨਾਲ ਫੈਲੀ ਕਿ ਅੰਦਰ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ 5 ਕੀਮਤੀ ਜਾਨਾਂ ਜਾ ਚੁੱਕੀਆਂ ਸਨ।

ਮ੍ਰਿਤਕਾਂ ਦੀ ਹੋਈ ਪਛਾਣ 
ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਹੇਠ ਲਿਖੇ ਅਨੁਸਾਰ ਹੋਈ ਹੈ:
1.ਸ਼ਹਿਨਾਜ਼ ਬੇਗਮ ਅੰਸਾਰੀ (65 ਸਾਲ)
2.ਹੁਸਾ ਬੇਗਮ ਅੰਸਾਰੀ (18 ਸਾਲ)
3.ਸ਼ਬੀਨ ਅੰਸਾਰੀ (28 ਸਾਲ)
4.ਪਰਵੀਨ ਅੰਸਾਰੀ (19 ਸਾਲ)
5.ਸ਼ੁਭਾਨ ਅੰਸਾਰੀ (4 ਸਾਲ)

ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਸੜੀਆਂ ਹੋਈਆਂ ਸਾੜੀਆਂ ਦੇ ਢੇਰ ਲੱਗੇ ਹੋਏ ਹਨ, ਜੋ ਹਾਦਸੇ ਦੀ ਭਿਆਨਕਤਾ ਨੂੰ ਬਿਆਨ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News