ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !
Friday, Mar 13, 2026 - 04:34 PM (IST)
ਐਂਟਰਟੇਨਮੈਂਟ ਡੈਸਕ- ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਰੈਪਰ ਬਾਦਸ਼ਾਹ ਇੱਕ ਵਾਰ ਫਿਰ ਵੱਡੇ ਵਿਵਾਦਾਂ ਵਿੱਚ ਘਿਰ ਗਏ ਹਨ। ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਬਾਦਸ਼ਾਹ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਹ ਕਾਰਵਾਈ ਉਨ੍ਹਾਂ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ 'ਟਟੀਰੀ' ਨੂੰ ਲੈ ਕੇ ਕੀਤੀ ਗਈ ਹੈ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮਹਿਲਾ ਕਮਿਸ਼ਨ ਨੇ ਦੇ 'ਤਾ ਆਖਰੀ ਅਲਟੀਮੇਟਮ !
ਕੀ ਹੈ ਕਮਿਸ਼ਨ ਦੀ ਸਖ਼ਤੀ ਦਾ ਕਾਰਨ?
ਮਿਲੀ ਜਾਣਕਾਰੀ ਮੁਤਾਬਕ, ਹਰਿਆਣਾ ਮਹਿਲਾ ਕਮਿਸ਼ਨ ਨੇ ਬਾਦਸ਼ਾਹ ਨੂੰ ਇਸ ਗਾਣੇ ਵਿੱਚ ਵਰਤੀ ਗਈ ਭਾਸ਼ਾ ਅਤੇ ਮਹਿਲਾਵਾਂ ਪ੍ਰਤੀ ਅਪਮਾਨਜਨਕ ਸ਼ਬਦਾਂ ਨੂੰ ਲੈ ਕੇ ਸੰਮਨ ਭੇਜ ਕੇ 13 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਬਾਦਸ਼ਾਹ ਵੱਲੋਂ ਪੇਸ਼ ਨਾ ਹੋਣ 'ਤੇ ਕਮਿਸ਼ਨ ਨੇ ਹੁਣ ਸਖ਼ਤ ਕਦਮ ਚੁੱਕਿਆ ਹੈ। ਕਮਿਸ਼ਨ ਨੇ ਪੁਲਸ ਪ੍ਰਸ਼ਾਸਨ ਨੂੰ ਬਾਦਸ਼ਾਹ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਰੈਪਰ ਦੇ ਵਿਦੇਸ਼ ਜਾਣ 'ਤੇ ਰੋਕ ਲਗਾਉਣ ਲਈ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਲਈ ਵੀ ਕਿਹਾ ਗਿਆ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਾਫ਼ ਕੀਤਾ ਹੈ ਕਿ ਕਲਾ ਦੇ ਨਾਂ 'ਤੇ ਮਹਿਲਾਵਾਂ ਖ਼ਿਲਾਫ਼ ਅਸ਼ਲੀਲਤਾ ਜਾਂ ਅਪਮਾਨਜਨਕ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ ਹੈ ਪੂਰਾ ਮਾਮਲਾ

ਗਾਣੇ 'ਟਟੀਰੀ' 'ਤੇ ਕਿਉਂ ਹੋ ਰਿਹਾ ਹੈ ਹੰਗਾਮਾ?
ਬਾਦਸ਼ਾਹ ਦਾ ਨਵਾਂ ਗਾਣਾ 'ਟਟੀਰੀ' ਰਿਲੀਜ਼ ਹੁੰਦੇ ਹੀ ਵਿਵਾਦਾਂ ਵਿੱਚ ਆ ਗਿਆ ਸੀ। ਸਮਾਜਿਕ ਜਥੇਬੰਦੀਆਂ ਅਤੇ ਮਹਿਲਾ ਅਧਿਕਾਰ ਕਾਰਕੁਨਾਂ ਨੇ ਦੋਸ਼ ਲਾਇਆ ਕਿ ਗਾਣੇ ਦੇ ਬੋਲ ਬਹੁਤ ਹੀ ਇਤਰਾਜ਼ਯੋਗ ਹਨ ਅਤੇ ਇਹ ਸਮਾਜ ਵਿੱਚ ਗਲਤ ਸੰਦੇਸ਼ ਦਿੰਦੇ ਹਨ। ਹਰਿਆਣਾ ਪੁਲਿਸ ਹੁਣ ਇਸ ਮਾਮਲੇ ਵਿੱਚ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਗਲੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਜੇਕਰ ਬਾਦਸ਼ਾਹ ਜਲਦ ਹੀ ਜਾਂਚ ਵਿੱਚ ਸ਼ਾਮਲ ਨਹੀਂ ਹੁੰਦੇ, ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੈਅ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ: 'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
