ਵੱਡੀ ਖ਼ਬਰ : 24 ਘੰਟਿਆਂ ''ਚ ਦੂਜੀ ਵਾਰ ਸੰਸਦ ਦੀ ਸੁਰੱਖਿਆ ਕੁਤਾਹੀ, ਹਿਰਾਸਤ ''ਚ ਲਿਆ ਸ਼ੱਕੀ
Saturday, Aug 23, 2025 - 10:54 AM (IST)

ਨੈਸ਼ਨਲ ਡੈਸਕ : 24 ਘੰਟਿਆਂ 'ਚ ਦੂਜੀ ਵਾਰ ਸੰਸਦ ਦੀ ਸੁਰੱਖਿਆ 'ਚ ਵੱਡੀ ਕੁਤਾਹੀ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਵੀ ਇੱਕ ਵਿਅਕਤੀ ਨੇ ਸੰਸਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਸ ਨੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਰੇਲਵੇ ਭਵਨ ਨੇੜੇ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਇੱਕ ਦਿਨ ਪਹਿਲਾਂ, ਇੱਕ 20 ਸਾਲਾ ਵਿਅਕਤੀ ਨੂੰ ਸੰਸਦ ਭਵਨ ਦੀ ਕੰਧ ਟੱਪਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8