ਵੱਡੀ ਖ਼ਬਰ : 'ਆਪ' ਨੇ ਕੀਤਾ ਵੱਡਾ ਐਲਾਨ, ਬਿਨਾਂ ਗਠਜੋੜ ਲੜੇਗੀ ਵਿਧਾਨ ਸਭਾ ਚੋਣਾਂ
Thursday, Jul 03, 2025 - 01:36 PM (IST)

ਨੈਸ਼ਨਲ ਡੈਸਕ: ਆਮ ਆਦਮੀ ਪਾਰਟੀ (ਆਪ) ਨੇ ਬਿਹਾਰ ਦੀ ਰਾਜਨੀਤੀ 'ਚ ਇੱਕ ਵੱਡਾ ਕਦਮ ਚੁੱਕਦਿਆਂ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ। ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਆਪ ਆਗੂਆਂ ਦਾ ਕਹਿਣਾ ਹੈ ਕਿ ਬਿਹਾਰ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਇੱਕ ਨਵਾਂ ਵਿਕਲਪ ਦੇਣ ਜਾ ਰਹੀ ਹੈ। ਪਾਰਟੀ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰ ਕੇ ਵਿਕਾਸ ਦੀ ਨਵੀਂ ਸੋਚ ਲੈ ਕੇ ਆਵੇਗੀ।
ਦਿੱਲੀ ਤੇ ਪੰਜਾਬ ਵਿੱਚ ਸਰਕਾਰ ਚਲਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਬਿਹਾਰ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਉਹ ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਜਾਵੇਗੀ। ਇਸ ਐਲਾਨ ਤੋਂ ਬਾਅਦ ਬਿਹਾਰ ਦੀ ਰਾਜਨੀਤੀ ਵਿੱਚ ਇੱਕ ਨਵੀਂ ਹਲਚਲ ਮਚ ਗਈ ਹੈ ਅਤੇ ਸਾਰੀਆਂ ਪਾਰਟੀਆਂ ਹੁਣ 'ਆਪ' ਦੀ ਰਣਨੀਤੀ 'ਤੇ ਨਜ਼ਰ ਰੱਖ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8