SYL ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਇਸ ਦਿਨ ਹੋਵੇਗੀ ਮੀਟਿੰਗ

Tuesday, Oct 11, 2022 - 12:12 PM (IST)

SYL  ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਇਸ ਦਿਨ ਹੋਵੇਗੀ ਮੀਟਿੰਗ

ਹਰਿਆਣਾ/ਨਵੀਂ ਦਿੱਲੀ (ਕਮਲ ਕਾਂਸਲ)- ਕਈ ਸਾਲਾਂ ਤੋਂ ਚੱਲਦਾ ਆ ਰਿਹਾ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦਾ ਮੁੱਦਾ ਸੁਲਝ ਸਕਦਾ ਹੈ। ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ 14 ਅਕਤੂਬਰ ਨੂੰ ਬੈਠਕ ਕਰਨ ਜਾ ਰਹੇ ਹਨ। ਬੈਠਕ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਕੇਂਦਰ  ਵਲੋਂ ਇਸ ਬੈਠਕ 'ਚ ਕੋਈ ਵੀ ਪ੍ਰਤੀਨਿਧੀ ਸ਼ਾਮਲ ਨਹੀਂ ਹੋਵੇਗਾ। ਦੋਹਾਂ ਸੂਬਿਆਂ ਲਈ ਹਮੇਸ਼ਾ ਤੋਂ ਹੀ ਐੱਸ.ਵਾਈ.ਐੱਲ. ਵੱਡਾ ਮੁੱਦਾ ਰਿਹਾ ਹੈ।

ਇਹ ਵੀ ਪੜ੍ਹੋ : ਕੇਰਲ : 70 ਸਾਲਾਂ ਤੋਂ ਮੰਦਰ ਦੀ ਝੀਲ 'ਚ ਰਹਿ ਰਹੇ 'ਸ਼ਾਕਾਹਾਰੀ' ਮਗਰਮੱਛ ਦੀ ਮੌਤ

ਸੁਪਰੀਮ ਕੋਰਟ 'ਚ ਹਾਲ ਹੀ 'ਚ ਐੱਸ.ਵਾਈ.ਐੱਲ. ਦੇ ਮੁੱਦੇ ਦੀ ਸੁਣਵਾਈ ਹੋਈ ਸੀ। ਜਿਸ 'ਚ ਕੇਂਦਰੀ ਜਲ ਸ਼ਕਤੀ ਮੰਤਰਾਲਾ ਨੂੰ ਇਸ ਦਾ ਹੱਲ ਕੱਢਣ ਲਈ ਕਿਹਾ ਸੀ। ਕੇਂਦਰ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ 'ਚ ਮੀਟਿੰਗ ਲਈ ਸਮਾਂ ਨਹੀਂ ਦੇ ਰਹੇ। ਇਸ 'ਤੇ ਮਾਨ ਨੇ ਕਿਹਾ ਸੀ ਕਿ ਕੇਂਦਰ ਇਸ ਮਾਮਲੇ ਨੂੰ ਸੁਲਝਾਏ। ਪੰਜਾਬ ਅਤੇ ਹਰਿਆਣਾ, ਦੋਹਾਂ ਨੂੰ ਪਾਣੀ ਦੀ ਲੋੜ ਹੈ। ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ 'ਚ ਕੇਂਦਰੀ ਜਲ ਸ਼ਕਤੀ ਮੰਤਰਾਲਾ ਨੂੰ ਕਿਹਾ ਕਿ ਇਸ ਮੁੱਦੇ 'ਤੇ ਇਕ ਮਹੀਨੇ ਅੰਦਰ ਪੰਜਾਬ ਅਤੇ ਹਰਿਆਣਾ ਨਾਲ ਮੀਟਿੰਗ ਕਰਨ। ਜਿਸ 'ਚ ਮੁੱਦੇ ਦੇ ਹੱਲ 'ਤੇ ਵਿਚਾਰ ਕਰਨ। ਇਸ ਦੀ ਰਿਪੋਰਟ ਤਿਆਰ ਕਰ ਕੇ ਸੁਪਰੀਮ ਕੋਰਟ 'ਚ ਸੌਂਪਣ। ਇਸ ਦੀ ਅਗਲੀ ਸੁਣਵਾਈ 19 ਜਨਵਰੀ 2023 ਨੂੰ ਹੋਵੇਗੀ।

ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ

ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ  SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਹਾਲਾਂਕਿ ਇਹ ਮਾਮਲਾ ਅਜੇ ਵੀ ਠੰਡੇ ਬਸਤੇ ’ਚ ਹੈ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News