ਵੱਡੀ ਖਬਰ : ਸੂਬੇ ਦੇ ਸਾਰੇ ਮੰਤਰੀਆਂ ਨੇ ਦਿੱਤੀ ਅਸਤੀਫਾ ! CM ਭੂਪੇਂਦਰ ਪਟੇਲ ਲੈਣ ਜਾ ਰਹੇ ਵੱਡਾ ਫੈਸਲਾ
Thursday, Oct 16, 2025 - 04:41 PM (IST)

ਨੈਸ਼ਨਲ ਡੈਸਕ : ਗੁਜਰਾਤ ਦੀ ਰਾਜਨੀਤੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਕੇ ਰਾਜ 'ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਕੁੱਲ 16 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਗੁਜਰਾਤ ਵਿੱਚ ਭਾਜਪਾ ਸਰਕਾਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਦੀ ਯੋਜਨਾ ਬਣਾ ਰਹੀ ਹੈ। ਰਿਪੋਰਟਾਂ ਅਨੁਸਾਰ, ਨਵੇਂ ਗੁਜਰਾਤ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ੁੱਕਰਵਾਰ ਨੂੰ ਦੁਪਹਿਰ 12:39 ਵਜੇ ਹੋਵੇਗਾ।
ਖਬਰ ਅਪਡੇਟ ਕੀਤੀ ਜਾ ਰਹੀ ਹੈ।