ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਰੋਕੀ! ਜਾਣੋ ਕਾਰਨ
Saturday, Aug 08, 2026 - 06:49 PM (IST)
ਨੈਸ਼ਨਲ ਡੈਸਕ : ਸ੍ਰੀ ਅਮਰਨਾਥ ਜੀ ਦੀ ਯਾਤਰਾ ਨੂੰ 9 ਅਗਸਤ ਤੋਂ ਪਹਿਲਗਾਮ ਤੇ ਬਾਲਟਾਲ ਦੋਵਾਂ ਰਸਤਿਆਂ 'ਤੇ ਮੁਲਤਵੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਯਾਤਰਾ ਦੇ ਰਸਤਿਆਂ ਦੇ ਕੁਝ ਸੰਵੇਦਨਸ਼ੀਲ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਹੈ, ਜਿਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਇਹ ਕਦਮ ਚੁੱਕਿਆ ਗਿਆ ਹੈ।
Shri Amarnathji Yatra 2026
— Divisional Commissioner Kashmir (@DivComKash) August 8, 2026
57-day Holy pilgrimage commenced on 3rd July
Chadi Mubarak to mark the culmination on 28th August
In view of track restoration works, Yatra to remain suspended from 9th August
Srinagar, August 8, 2026: The 57-day long Shri Amarnath Ji Yatra commenced…
ਪ੍ਰਸ਼ਾਸਨ ਅਨੁਸਾਰ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (BRO) ਵੱਲੋਂ ਰਸਤਿਆਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਅੰਸ਼ੁਲ ਗਰਗ ਨੇ ਜਾਣਕਾਰੀ ਦਿੱਤੀ ਕਿ ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ।
ਇਹ 57 ਦਿਨਾਂ ਦੀ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਈ ਸੀ ਤੇ ਹੁਣ ਤੱਕ 4.8 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਗੁਫਾ ਵਿੱਚ ਮੱਥਾ ਟੇਕ ਚੁੱਕੇ ਹਨ। ਪ੍ਰਸ਼ਾਸਨ ਨੇ ਕਿਹਾ ਹੈ ਕਿ ਇਹ ਯਾਤਰਾ 28 ਅਗਸਤ ਨੂੰ 'ਛੜੀ ਮੁਬਾਰਕ' ਦੀ ਰਸਮ ਨਾਲ ਆਪਣੇ ਨਿਰਧਾਰਤ ਸਮੇਂ 'ਤੇ ਸੰਪੰਨ ਹੋਵੇਗੀ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸੁਰੱਖਿਆ ਅਤੇ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਅਧਿਕਾਰੀਆਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਐਡਵਾਈਜ਼ਰੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
