ਵੱਡੀ ਖ਼ਬਰ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ED ਨੇ ਕੀਤਾ ਗ੍ਰਿਫ਼ਤਾਰ

Monday, May 30, 2022 - 07:59 PM (IST)

ਨੈਸ਼ਨਲ ਡੈਸਕ : ਨੈਸ਼ਨਲ ਡੈਸਕ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੋਮਵਾਰ ਈ. ਡੀ. ਨੇ ਗ੍ਰਿਫ਼ਤਾਰ ਕਰ ਲਿਆ। ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਈ. ਡੀ. ਨੇ ਜੈਨ ਦੇ ਘਰ ਛਾਪਾ ਮਾਰਿਆ ਸੀ। ਈ. ਡੀ. ਨੇ ਪਿਛਲੇ ਮਹੀਨੇ ਹੀ ‘ਆਪ’ ਦੇ ਮੰਤਰੀ ਸਤੇਂਦਰ ਜੈਨ ਨੂੰ ਪਰਿਵਾਰ ਨਾਲ ਜੁੜੀ 4.81 ਕਰੋੜ ਰੁਪਏ ਦੀ ਜਾਇਦਾਦ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਮਾਮਲੇ ’ਚ ਕੁਰਕ ਕੀਤੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਐਨਕਾਊਂਟਰ ਦੇ ਡਰੋਂ ਲਾਰੈਂਸ ਬਿਸ਼ਨੋਈ ਨੇ NIA ਕੋਰਟ ਦਾ ਕੀਤਾ ਰੁਖ਼

ਕੁਰਕ ਕੀਤੀਆਂ ਗਈਆਂ ਅਚੱਲ ਜਾਇਦਾਦਾਂ ਅਕਿੰਚਨ ਡਿਵੈੱਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ, ਪਰਿਆਸ ਇਨਫੋਸੋਲਿਊਸ਼ਨ ਪ੍ਰਾਈਵੇਟ ਲਿਮਟਿਡ, ਮੰਗਲਾਯਤਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ, ਜੇ.ਜੇ. ਆਈਡੀਅਲ ਅਸਟੇਟ ਪ੍ਰਾਈਵੇਟ ਲਿਮਟਿਡ, ਸਵਾਤੀ ਜੈਨ, ਸੁਸ਼ੀਲਾ ਜੈਨ ਅਤੇ ਇੰਦੂ ਜੈਨ ਦੀਆਂ ਅਚੱਲ ਜਾਇਦਾਦਾਂ ਸ਼ਾਮਲ ਹਨ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਈ.ਡੀ. ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਕੁਰਕ ਕੀਤਾ ਹੈ।

ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

 


Manoj

Content Editor

Related News