CBSE ਵਿਦਿਆਰਥੀਆਂ ਲਈ ਵੱਡੀ ਖ਼ਬਰ : ਰੱਦ ਹੋ ਸਕਦੀਆਂ ਹਨ ਪ੍ਰੈਕਟਿਕਲ ਪ੍ਰੀਖਿਆਵਾਂ, ਪੜ੍ਹੋ ਪੂਰੀ ਖ਼ਬਰ
Friday, Dec 15, 2023 - 01:40 PM (IST)
ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਵਿਦਿਆਰਥੀਆਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਉੱਥੇ ਹੀ ਇਸ ਦੇ ਨਾਲ ਹੀ ਪ੍ਰੈਕਟਿਕਲ ਪ੍ਰੀਖਿਆਵਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਸੀ.ਬੀ.ਐੱਸ.ਈ. ਬੋਰਡ ਦੀ ਜਮਾਤ 10ਵੀਂ, 12ਵੀਂ ਦੀਆਂ ਥਓਰੀ ਪ੍ਰੀਖਿਆ 15 ਫਰਵਰੀ ਤੋਂ ਸ਼ੁਰੂ ਹੋਣਗੀਆਂ, ਉੱਥੇ ਹੀ ਪ੍ਰੈਕਟਿਕਲ ਬੋਰਡ ਪ੍ਰੀਖਿਆਵਾਂ 1 ਜਨਵਰੀ ਤੋਂ ਹੀ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, CBSE ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ
ਪ੍ਰੈਕਟਿਕਲ ਪ੍ਰੀਖਿਆਵਾਂ ਲਈ ਗਾਈਡਲਾਈਨਜ਼
ਜਿਸ ਲਈ ਬੋਰਡ ਨੇ ਗਾਈਡਲਾਈਨਜ਼ ਜਾਰੀ ਕਰ ਦਿੱਤੇ ਹਨ। ਗਾਈਡਲਾਈਨਜ਼ ਜਾਰੀ ਕਰਦੇ ਹੋਏ ਬੋਰਡ ਨੇ ਇਹ ਸਾਫ਼ ਕਿਹਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਨੂੰ ਨਹੀਂ ਮੰਨਣ 'ਤੇ ਬੋਰਡ ਵਲੋਂ ਪ੍ਰੈਕਟਿਕਲ ਪ੍ਰੀਖਿਆਵਾਂ ਰੱਦ ਵੀ ਹੋ ਸਕਦੀਆਂ ਹਨ। ਦਰਅਸਲ, ਸੀ.ਬੀ.ਐੱਸ.ਈ. ਨੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਕਿ ਜੇਕਰ ਵਿਦਿਆਰਥੀਆਂ ਦੀ ਗਿਣਤੀ 30 ਤੋਂ ਵੱਧ ਹੈ ਤਾਂ ਪ੍ਰੈਕਟਿਕਲ ਪ੍ਰੀਖਿਆ/ਪ੍ਰਾਜੈਕਟ ਮੁਲਾਂਕਣ ਇਕ ਦਿਨ 'ਚ 2 ਜਾਂ ਤਿੰਨ ਸੈਸ਼ਨਾਂ 'ਚ ਆਯੋਜਿਤ ਕੀਤਾ ਜਾਣਾ ਚਾਹੀਦਾ। ਇਸ ਲਈ ਬੋਰਡ ਨੇ ਸਕੂਲ ਪ੍ਰਿੰਸੀਪਲ ਨੂੰ ਪ੍ਰੈਕਟਿਕਲ ਪ੍ਰੀਖਿਆਵਾਂ ਲਈ ਲੈਬ ਨੂੰ ਤਿਆਰ ਕਰਨ ਲਈ ਕਿਹਾ ਹੈ।
ਅਧਿਕਾਰਤ ਨੋਟੀਫਿਕੇਸ਼ਨ 'ਚ ਬੋਰਡ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਕੁਝ ਸਕੂਲ ਗੰਭੀਰ ਗਲਤੀਆਂ ਕਰ ਰਹੇ ਹਨ ਅਤੇ ਬੋਰਡ ਨਤੀਜਿਆਂ ਦੇ ਐਲਾਨ ਤੋਂ ਬਾਅਦ ਉਸ ਨੂੰ ਬਦਲਣ ਦੀ ਅਪੀਲ ਕਰਦੇ ਹਨ। ਇਸ ਲਈ ਸਕੂਲਾਂ ਨੂੰ ਨਿਰਦੇਸ਼ਿਤ ਕੀਤਾ ਜਾ ਰਿਹਾ ਹੈ, ਕਿਉਂਕਿ ਅਪਲੋਡ ਕੀਤੇ ਗਏ ਅੰਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਬਦਲਣ ਲਈ ਕੋਈ ਅਪੀਲ ਸਵੀਕਾਰ ਨਹੀਂ ਕੀਤੀ ਜਾਵੇਗੀ। ਸੀ.ਬੀ.ਐੱਸ.ਈ. ਨੇ ਸਾਰੇ ਸਕੂਲਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਾਰੇ ਪ੍ਰੈਕਟਿਕਲ ਪ੍ਰੀਖਿਆ ਪ੍ਰਾਜੈਕਟ/ਅੰਦਰੂਨੀ ਮੁਲਾਂਕਣ ਦੇ ਅੰਕ ਇਕੱਠੇ ਅਪਲੋਡ ਕੀਤੇ ਜਾਣ। ਅੰਕ ਅਪਲੋਡ ਕਰਦੇ ਸਮੇਂ, ਸਕੂਲ ਇੰਟਰਨਲ ਐਗਜਾਮਿਨਰ ਅਤੇ ਐਕਸਟਰਨਲ ਐਗਜਾਮਿਨਰ ਨੂੰ ਇਹ ਯਕੀਨੀ ਕਰਨਾ ਹੋਵੇਗਾ ਕਿ ਸਹੀ ਨੰਬਰ ਅਪਲੋਡ ਹੋਏ ਹਨ ਜਾਂ ਨਹੀਂ, ਕਿਉਂਕਿ ਇਕ ਵਾਰ ਨੰਬਰ ਅਪਲੋਡ ਕਰਨ ਤੋਂ ਬਾਅਦ ਇਸ 'ਚ ਕੋਈ ਤਬਦੀਲੀ ਨਹੀਂ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8