ਇਲੈਟ੍ਰਿਕ ਵਾਹਨ ਚਾਲਕਾਂ ਲਈ ਵੱਡੀ ਖ਼ੁਸ਼ਖ਼ਬਰੀ ! ਜਾਰੀ ਹੋਣ ਜਾ ਰਹੀ 140 ਕਰੋੜ ਰੁਪਏ ਦੀ ਸਬਸਿਡੀ
Tuesday, Sep 16, 2025 - 09:43 AM (IST)

ਨਵੀਂ ਦਿੱਲੀ- ਦਿੱਲੀ ਸਰਕਾਰ ਜਲਦੀ ਹੀ ਲਗਭਗ 140 ਕਰੋੜ ਰੁਪਏ ਦੀ ਬਕਾਇਆ ਇਲੈਕਟ੍ਰਿਕ ਵਾਹਨ (EV) ਸਬਸਿਡੀ ਦਾ ਭੁਗਤਾਨ ਸ਼ੁਰੂ ਕਰ ਦੇਵੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਪੰਕਜ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਵਿਭਾਗ ਪਿਛਲੇ 2 ਸਾਲਾਂ ਤੋਂ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਉਨ੍ਹਾਂ ਦੀ ਤਸਦੀਕ ਕਰੇਗਾ।
ਇੱਕ ਅਧਿਕਾਰੀ ਦੇ ਅਨੁਸਾਰ ਸਰਕਾਰ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਇੱਕ ਪੋਰਟਲ ਵੀ ਤਿਆਰ ਕਰ ਰਹੀ ਹੈ। ਇਸ ਤੋਂ ਪਹਿਲਾਂ 3 ਸਤੰਬਰ ਨੂੰ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਇਲੈਕਟ੍ਰਿਕ ਵਾਹਨ ਖਰੀਦਣ 'ਤੇ ਗਾਹਕਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵੰਡਣ ਲਈ ਤੁਰੰਤ ਕਦਮ ਚੁੱਕਣ ਦਾ ਆਦੇਸ਼ ਦਿੱਤਾ ਸੀ।
ਇਹ ਵੀ ਪੜ੍ਹੋ- ''ਦੇਸ਼ 'ਚੋਂ ਬਾਹਰ ਕੱਢੋ ਪ੍ਰਵਾਸੀ !'' ਇੰਗਲੈਂਡ ਮਗਰੋਂ ਹੁਣ ਕੈਨੇਡਾ 'ਚ ਵੀ ਉੱਠੀ ਮੰਗ, ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ
ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੀ ਬੈਂਚ ਨੇ ਕਿਹਾ ਸੀ ਕਿ ਸਰਕਾਰ ਇਸ ਤੱਥ ਦੇ ਪਿੱਛੇ ਨਹੀਂ ਛੁਪ ਸਕਦੀ ਕਿ ਦਿੱਲੀ ਇਲੈਕਟ੍ਰਿਕ ਵਾਹਨ ਨੀਤੀ 2020 ਵਿੱਚ ਰਕਮ ਦੇਣ ਲਈ ਕੋਈ ਸਮਾਂ ਸੀਮਾ ਨਹੀਂ ਹੈ। ਅਧਿਕਾਰੀਆਂ ਨੇ ਕਿਹਾ ਕਿ ਹੁਕਮ ਦੀ ਪਾਲਣਾ ਕੀਤੀ ਜਾਵੇਗੀ ਅਤੇ ਵਿਭਾਗ ਨੇ ਯੋਗ ਲਾਭਪਾਤਰੀਆਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e