ਸ਼ਿਵ ਭਗਤਾਂ ਲਈ ਵੱਡੀ ਖ਼ਬਰ, ਅੱਜ ਮੁਅੱਤਲ ਰਹੇਗੀ ਅਮਰਨਾਥ ਯਾਤਰਾ, ਇਹ ਹੈ ਕਾਰਨ

Saturday, Aug 05, 2023 - 08:37 AM (IST)

ਜੰਮੂ (ਭਾਸ਼ਾ)- ਧਾਰਾ 370 ਨੂੰ ਰੱਦ ਕੀਤੇ ਜਾਣ ਦੀ ਚੌਥੀ ਵਰ੍ਹੇਗੰਢ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਸ਼ਨੀਵਾਰ ਨੂੰ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਮੁਅੱਤਲ ਰਹੇਗੀ। ਜੰਮੂ ਦੇ ਡਿਪਟੀ ਕਮਿਸ਼ਨਰ ਅਵਨੀ ਲਵਾਸਾ ਨੇ ਕਿਹਾ, ‘‘ਅੱਜ ਅਮਰਨਾਥ ਯਾਤਰਾ ਮੁਅੱਤਲ ਰਹੇਗੀ।’’ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇੱਥੇ ਬੇਸ ਕੈਂਪ ਤੋਂ 1,181 ਸ਼ਰਧਾਲੂਆਂ ਦਾ 33ਵਾਂ ਜੱਥਾ ਸਖ਼ਤ ਸੁਰੱਖਿਆ ਦਰਮਿਆਨ ਦੱਖਣੀ ਕਸ਼ਮੀਰ ਦੇ ਹਿਮਾਲਿਆ ਵਿੱਚ ਸਥਿਤ ਅਮਰਨਾਥ ਗੁਫਾ ਮੰਦਰ ਵਿੱਚ ਦਾਖ਼ਲ ਹੋਣ ਲਈ ਰਵਾਨਾ ਹੋਇਆ।

ਇਹ ਵੀ ਪੜ੍ਹੋ: ਸਿੱਖ ਭਾਈਚਾਰੇ ਲਈ ਅਹਿਮ ਖ਼ਬਰ: ਸਿਰੀ ਸਾਹਿਬ ਨੂੰ ਲੈ ਕੇ ਇਸ ਦੇਸ਼ ਦੀ ਅਦਾਲਤ ਦਾ ਵੱਡਾ ਫ਼ੈਸਲਾ

ਉਨ੍ਹਾਂ ਦੱਸਿਆ ਕਿ 1 ਜੁਲਾਈ ਤੋਂ ਹੁਣ ਤੱਕ 4.5 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਇਹ ਯਾਤਰਾ 1 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 62 ਦਿਨਾਂ ਤੱਕ ਜਾਰੀ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਧਾਰਾ 370 ਨੂੰ ਰੱਦ ਕਰਨ ਦੀ ਚੌਥੀ ਵਰ੍ਹੇਗੰਢ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। 5 ਅਗਸਤ, 2019 ਨੂੰ, ਕੇਂਦਰ ਸਰਕਾਰ ਨੇ ਧਾਰਾ 370 ਅਤੇ ਧਾਰਾ 35ਏ ਨੂੰ ਰੱਦ ਕਰ ਦਿੱਤਾ ਸੀ ਅਤੇ ਜੰਮੂ ਅਤੇ ਕਸ਼ਮੀਰ ਨੂੰ 2 ਕੇਂਦਰ ਸ਼ਾਸਤ ਪ੍ਰਦੇਸ਼ਾਂ - ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ।

ਇਹ ਵੀ ਪੜ੍ਹੋ: ਮੈਕਸੀਕੋ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 18 ਲੋਕਾਂ ਦੀ ਦਰਦਨਾਕ ਮੌਤ, ਕਈ ਭਾਰਤੀ ਵੀ ਸਨ ਸਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News