ਵਿਦਿਆਰਥੀਆਂ ਤੇ ਅਧਿਆਪਕਾਂ ਲਈ ਵੱਡੀ ਖ਼ਬਰ, ਸਕੂਲਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ
Tuesday, Aug 05, 2025 - 04:57 PM (IST)

ਨੈਸ਼ਨਲ ਡੈਸਕ- ਪਿਛਲੇ ਦਿਨੀਂ ਰਾਜਸਥਾਨ ਦੇ ਖ਼ਸਤਾ ਹਾਲ ਸਕੂਲ 'ਚ ਵਾਪਰੇ ਹਾਦਸੇ ਮਗਰੋਂ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਵੀ ਇਕ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ, ਮੁੱਢਲੀ ਸਿੱਖਿਆ ਵਿਭਾਗ ਕੌਂਸਲ ਸਕੂਲਾਂ ਵਿੱਚ ਖਸਤਾ ਹਾਲ ਇਮਾਰਤਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਜ਼ਿਲ੍ਹਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤੁਰੰਤ ਖ਼ਸਤਾ ਹਾਲ ਇਮਾਰਤਾਂ ਦੀ ਪਛਾਣ ਕਰਨ, ਉਨ੍ਹਾਂ ਦੀ ਤਸਦੀਕ ਕਰਨ ਅਤੇ ਉਨ੍ਹਾਂ ਨੂੰ ਢਾਹੁਣ ਅਤੇ ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਇਹ ਫੈਸਲਾ ਸਕੂਲਾਂ 'ਚ ਅਸੁਰੱਖਿਅਤ ਇਮਾਰਤਾਂ ਬਾਰੇ ਹਾਲ ਹੀ ਵਿੱਚ ਹੋਏ ਖੁਲਾਸੇ ਤੋਂ ਬਾਅਦ ਲਿਆ ਗਿਆ ਹੈ। ਇਹ ਇਮਾਰਤਾਂ ਵਿਦਿਆਰਥੀਆਂ ਦੀ ਜਾਨ ਨੂੰ ਖ਼ਤਰਾ ਬਣ ਰਹੀਆਂ ਹਨ ਅਤੇ ਵਿਭਾਗ ਦੇ ਅਕਸ 'ਤੇ ਮਾੜਾ ਪ੍ਰਭਾਵ ਪਾ ਰਹੀਆਂ ਸਨ।
ਇਹ ਵੀ ਪੜ੍ਹੋ- ਐਲਨ ਮਸਕ ਤੋਂ ਵੀ ਅਮੀਰ ਨਿਕਲੀ ਭਾਰਤ ਦੀ ਔਰਤ ! ਮੌਤ ਤੋਂ ਬਾਅਦ ਅਕਾਊਂਟ ਵੇਖ ਪਰਿਵਾਰ ਦੇ ਵੀ ਉੱਡ ਗਏ ਹੋਸ਼
ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਢਾਂਚਾ ਢਹਿ ਜਾਂਦਾ ਹੈ ਜਾਂ ਕੋਈ ਹਾਦਸਾ ਹੁੰਦਾ ਹੈ ਤਾਂ ਸਬੰਧਤ ਅਧਿਕਾਰੀ ਸਿੱਧੇ ਤੌਰ 'ਤੇ ਇਸ ਦਾ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਦੇ ਆਧਾਰ 'ਤੇ, ਅਸੁਰੱਖਿਅਤ ਇਮਾਰਤਾਂ ਦੀ ਤੁਰੰਤ ਪਛਾਣ ਕੀਤੀ ਜਾ ਰਹੀ ਹੈ ਅਤੇ ਅਜਿਹੀਆਂ ਇਮਾਰਤਾਂ ਦੀ ਸੂਚੀ ਤਸਦੀਕ ਅਤੇ ਮੁਲਾਂਕਣ ਲਈ ਤਕਨੀਕੀ ਕਮੇਟੀ ਨੂੰ ਸੌਂਪੀ ਜਾਵੇਗੀ। ਬਿਆਨ ਦੇ ਅਨੁਸਾਰ ਜ਼ਿਲ੍ਹਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ। ਬਿਆਨ ਅਨੁਸਾਰ ਤਕਨੀਕੀ ਕਮੇਟੀ ਵੱਲੋਂ ਅਸੁਰੱਖਿਅਤ ਐਲਾਨੀਆਂ ਇਮਾਰਤਾਂ ਵਿੱਚ ਕਿਸੇ ਵੀ ਵਿਦਿਅਕ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਚਿਆ ਇਤਿਹਾਸ, ਅਡਵਾਨੀ ਨੂੰ ਪਛਾੜ ਬਣੇ 'ਨੰਬਰ-1
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e