ਵੱਡੀ ਖ਼ਬਰ : ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ
Tuesday, Aug 05, 2025 - 01:39 PM (IST)

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਇੱਥੇ ਇੱਕ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਮਲਿਕ ਦੇ ਨਿੱਜੀ ਸਟਾਫ਼ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਆਪਣੇ ਲੰਬੇ ਰਾਜਨੀਤਿਕ ਕਰੀਅਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਹੋਣ ਤੋਂ ਇਲਾਵਾ, ਗੋਆ, ਬਿਹਾਰ, ਮੇਘਾਲਿਆ ਅਤੇ ਓਡੀਸ਼ਾ ਦੇ ਰਾਜਪਾਲ ਦੇ ਅਹੁਦੇ ਸੰਭਾਲਣ ਵਾਲੇ ਮਲਿਕ ਦਾ ਇੱਥੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦੁਪਹਿਰ 1.12 ਵਜੇ ਦੇਹਾਂਤ ਹੋ ਗਿਆ। ਸਟਾਫ਼ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਹਸਪਤਾਲ ਦੇ ਆਈਸੀਯੂ ਵਿੱਚ ਸਨ ਅਤੇ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਸਨ। ਇਤਫਾਕਨ, ਛੇ ਸਾਲ ਪਹਿਲਾਂ 2019 ਵਿੱਚ, ਅੱਜ ਦੇ ਦਿਨ, ਕੇਂਦਰ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰ ਦਿੱਤਾ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8