ਵੱਡੀ ਖ਼ਬਰ : 28 ਮਾਰਚ ਤੱਕ ED ਦੀ ਰਿਮਾਂਡ 'ਚ ਰਹਿਣਗੇ ਕੇਜਰੀਵਾਲ

Friday, Mar 22, 2024 - 08:44 PM (IST)

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੀ ਟੀਮ ਵੀਰਵਾਰ ਸ਼ਾਮ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ 2 ਘੰਟਿਆਂ ਦੀ ਪੁੱਛ-ਗਿੱਛ ਅਤੇ ਘਰ ਦੀ ਤਲਾਸ਼ੀ ਤੋਂ ਬਾਅਦ ਈ.ਡੀ. ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਰਾਊਜ ਐਵੇਨਿਊ ਕੋਰਟ ਨੇ ਇਸ ਮਾਮਲੇ 'ਤੇ ਫ਼ੈਸਲਾ ਸੁਣਾਉਂਦੇ ਹੋਏ 6 ਦਿਨ ਦੀ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ। ਕੇਜਰੀਵਾਲ 28 ਮਾਰਚ ਤੱਕ ਈਡੀ ਦੀ ਹਿਰਾਸਤ 'ਚ ਰਹਿਣਗੇ। ਕੇਜਰੀਵਾਲ 28 ਮਾਰਚ ਦੁਪਹਿਰ 2 ਵਜੇ ਕੋਰਟ 'ਚ ਪੇਸ਼ੀ ਹੋਵੇਗੀ।
 

ਦੱਸਣਯੋਗ ਹੈ ਕਿ ਕੋਰਟ ਨੇ ਇਸ ਮਾਮਲੇ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਸ ਤੋਂ ਬਾਅਦ ਹੁਣ ਇਹ ਫ਼ੈਸਲਾ ਸੁਣਾਇਆ ਗਿਆ ਹੈ। ਉੱਥੇ ਹੀ ਈ.ਡੀ. ਨੇ 10 ਦਿਨ ਦੀ ਰਿਮਾਂਡ ਮੰਗੀ ਸੀ। ਜ਼ਿਕਰਯੋਗ ਹੈ ਕਿ ਸ਼ਰਾਬ ਘਪਲਾ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦੇ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਅੱਗੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਈ.ਡੀ. ਦੀ ਪਾਰਟੀ ਖ਼ੁਦ 10ਵਾਂ ਸੰਮਨ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪਾਰਟੀ ਸਮਰਥਕ ਹਾਜ਼ਰ ਹਨ, ਜੋ ਕੇਜਰੀਵਾਲ ਦੇ ਹੱਕ 'ਚ ਨਾਅਰੇਬਾਜ਼ੀ ਕਰ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News