ਵੱਡੀ ਖ਼ਬਰ : ਮੁੱਖ ਮੰਤਰੀ ਖੱਟੜ ਵੱਲੋਂ ਹਰਿਆਣਾ 'ਚ ਨਾਈਟ ਕਰਫਿਊ ਦੇ ਆਦੇਸ਼ ਜਾਰੀ

Monday, Apr 12, 2021 - 07:50 PM (IST)

ਵੱਡੀ ਖ਼ਬਰ : ਮੁੱਖ ਮੰਤਰੀ ਖੱਟੜ ਵੱਲੋਂ ਹਰਿਆਣਾ 'ਚ ਨਾਈਟ ਕਰਫਿਊ ਦੇ ਆਦੇਸ਼ ਜਾਰੀ

ਹਰਿਆਣਾ- ਇਸ ਸਮੇਂ ਦੀ ਵੱਡੀ ਖ਼ਬਰ ਹਰਿਆਣਾ ਤੋਂ ਦੇਖਣ ਤੋਂ ਮਿਲੀ ਹੈ। ਜਿੱਥੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਨਾਈਟ ਕਰਫਿਊ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਹਰਿਆਣਾ 'ਚ ਕੋਰੋਨਾ ਦੇ ਲਗਾਤਾਰ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਨਾਈਟ ਕਰਫਿਊ ਅੱਜ ਰਾਤ ਤੋਂ ਹੀ ਲਾਗੂ ਕਰਨ ਦੇ ਉਨ੍ਹਾਂ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਨਾਈਟ ਕਰਫਿਊ ਅੱਜ ਰਾਤ 9 ਵਜੋਂ ਤੋਂ ਸਵੇਰੇ 5 ਵਜੇ ਤੱਕ ਰਹੇਗਾ ।

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ

ਦੱਸ ਦੇਈਏ ਕਿ ਰਾਜ ਵਿੱਚ ਵਧ ਰਹੇ ਕੋਰੋਨਾ ਕੇਸਾਂ ਕਾਰਨ ਅੱਠਵੀਂ ਤੱਕ ਦੇ ਬੱਚਿਆਂ ਨੂੰ 30 ਅਪ੍ਰੈਲ ਤੱਕ ਛੁੱਟੀ ਦੇ ਦਿੱਤੀ ਗਈ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਗ੍ਰਹਿ, ਸਿਹਤ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਵਧੀਕ ਮੁੱਖ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰਿਆਣਾ ਰਾਜ ਵਿਚ ਮਾਸਕ ਪਹਿਨਣ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਕੀਤੇ ਧਮਾਕੇਦਾਰ ਟਵੀਟ, ਕਿਸਾਨ ਅੰਦੋਲਨ ਦਰਮਿਆਨ ਦਿੱਤੀ ਨੇਕ ਸਲਾਹ

ਹਰਿਆਣੇ 'ਚ ਕੋਰੋਨਾ ਵਾਇਰਸ ਦੀ ਸਥਿਤੀ ਬਾਰੇ ਗੱਲ ਕਰੀਏ ਤਾਂ ਹਰ ਦਿਨ ਹਜ਼ਾਰਾਂ ਨਵੇਂ ਕੇਸ ਸਾਹਮਣੇ ਆ ਰਹੇ ਹਨ। ਹਾਲਾਂਕਿ ਟੀਕਾਕਰਨ ਮੁਹਿੰਮ ਆਪਣੇ ਸਿਖਰ 'ਤੇ ਹੈ। ਹਰਿਆਣਾ ਵਿੱਚ ਕੁੱਲ 316881 ਕੋਰੋਨਾ ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ 'ਚੋਂ ਕੁੱਲ 292632 ਕੇਸ ਠੀਕ ਹੋਏ ਹਨ ਅਤੇ 3268 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਟੀਕਾਕਰਨ ਮੁਹਿੰਮ ਦੌਰਾਨ 106666 ਲੋਕਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ ਅਤੇ 7251 ਲੋਕਾਂ ਨੂੰ ਕੋਰੋਨਾ ਦੀ ਦੂਜੀ ਖੁਰਾਕ ਦਿੱਤੀ ਗਈ ਹੈ।

 


author

Bharat Thapa

Content Editor

Related News