Amarnath Yatra ''ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਮਿਲਣਗੀਆਂ ਇਹ ਸਹੂਲਤਾਵਾਂ

Tuesday, Jul 01, 2025 - 12:28 PM (IST)

Amarnath Yatra ''ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਮਿਲਣਗੀਆਂ ਇਹ ਸਹੂਲਤਾਵਾਂ

ਸ੍ਰੀਨਗਰ : ਉਪ ਰਾਜਪਾਲ ਮਨੋਜ ਸਿਨਹਾ ਨੇ ਜਲਦੀ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾ ਸ੍ਰੀਨਗਰ ਦੇ ਪੰਥਾ ਚੌਕ ਵਿਖੇ ਨਵੇਂ ਬਣੇ ਯਾਤਰੀ ਨਿਵਾਸ ਦਾ ਉਦਘਾਟਨ ਕੀਤਾ। ਉਹਨਾਂ ਨੇ ਇਸ ਦੌਰਾਨ ਕਿਹਾ ਕਿ ਇਸ ਸਾਲ ਦੇ ਪ੍ਰਬੰਧ ਪੈਮਾਨੇ ਅਤੇ ਗੁਣਵੱਤਾ ਦੋਵਾਂ ਪੱਖੋਂ ਪਿਛਲੇ ਸਾਲਾਂ ਨਾਲੋਂ ਬਿਹਤਰ ਹਨ। ਨਵੀਂ ਸਹੂਲਤ ਵਿਚ 1300 ਸ਼ਰਧਾਲੂਆਂ ਦੇ ਠਹਿਰਨ ਦੀ ਸਮਰੱਥਾ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਲਈ ਰਿਹਾਇਸ਼ ਦੇ ਬੁਨਿਆਦੀ ਢਾਂਚੇ ਵਿਚ ਕਾਫ਼ੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ - Rain Alert 6 Days: ਅਗਲੇ 6 ਦਿਨ ਪਵੇਗਾ ਹੋਰ ਵੀ ਭਾਰੀ ਮੀਂਹ, ਬਿਜਲੀ ਡਿੱਗਣ ਦਾ ਖ਼ਤਰਾ, ਅਲਰਟ ਜਾਰੀ

ਯਾਤਰੀ ਨਿਵਾਸ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਨਾਂ ਨਾਲ ਗੱਲਬਾਤ ਕਰਦਿਆਂ ਐੱਲਡੀ ਸਿਨਹਾ ਨੇ ਕਿਹਾ ਕਿ ਇਹ ਯਾਤਰੀ ਨਿਵਾਸ ਬਾਬਾ ਬਰਫ਼ਾਨੀ ਦੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਧਾਨ ਕਰਨ ਅਤੇ ਉਹਨਾਂ ਦੀਆਂ ਯਾਤਰਾਵਾਂ ਨੂੰ ਹੋਰ ਆਰਾਮਦਾਇਕ ਅਤੇ ਸੁਰੱਖਿਅਤ ਬਣਾਉਣ ਲਈ ਸਾਡੀ ਵਚਨਬੱਧਤਾ ਅਤੇ ਸਮਰਪਣ ਦਾ ਪ੍ਰਤੀਕ ਹੈ। ਵਿਸ਼ੇਸ਼ ਤੌਰ 'ਤੇ ਸ਼ਰਧਾਲੂਆਂ ਨੂੰ ਸਮਰਪਿਤ ਯਾਤਰੀ ਨਿਵਾਸ ਭਵਨ ਦੀ 5 ਮੰਜ਼ਿਲਾਂ ਵਿਚ 75 ਕਮਰੇ ਹਨ, ਜਿਹਨਾਂ ਵਿਚੋਂ 225 ਬਿਸਤਰਿਆਂ ਦੀ ਸਮਰੱਥਾ ਹੈ ਅਤੇ 43 ਹੋਸਟਲ ਕਮਰੇ ਹਨ।

ਇਹ ਵੀ ਪੜ੍ਹੋ - ਫੇਰੇ ਲੈਣ ਤੋਂ ਕੁਝ ਘੰਟਿਆਂ ਬਾਅਦ ਹੀ ਟੁੱਟਾ ਲਾੜਾ-ਲਾੜੀ ਦਾ ਵਿਆਹ, ਮਾਮਲਾ ਜਾਣ ਰਹਿ ਜਾਓਗੇ ਹੈਰਾਨ

ਐੱਲਜੀ ਸਿਨਹਾ ਨੇ ਕਿਹਾ ਕਿ ਯਾਤਰੀ ਨਿਵਾਸ ਦੇ ਦੂਜੇ ਪੜਾਅ ਦਾ ਨਿਰਮਾਣ ਜਲਦੀ ਹੀ ਸ਼ੁਰੂ ਹੋਵੇਗਾ। ਇਹ ਨਿਰਸਵਾਰਥ ਸੇਵਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਆਓ ਆਪਾਂ ਬਾਬਾ ਅਮਰਨਾਥ ਨੂੰ ਪ੍ਰਾਰਥਨਾ ਕਰੀਏ ਕਿ ਉਹ ਸਾਡੀ ਧਰਤੀ ਨੂੰ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਨਾਲ ਅਸੀਸ ਦੇਣ। ਉਪ ਰਾਜਪਾਲ ਨੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਮੈਂਬਰ ਮੁਕੇਸ਼ ਗਰਗ, ਉਨ੍ਹਾਂ ਦੀ ਟੀਮ ਦੇ ਮੈਂਬਰਾਂ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦਾ ਸ਼ਰਧਾਲੂਆਂ ਲਈ ਯਾਤਰੀ ਨਿਵਾਸ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ -  No Fuel: ਅੱਜ ਤੋਂ ਇਨ੍ਹਾਂ ਵਾਹਨਾਂ 'ਚ ਨਹੀਂ ਪਾਇਆ ਜਾਵੇਗਾ ਪੈਟਰੋਲ, ਲੱਗੇਗਾ 10000 ਰੁਪਏ ਦਾ ਜੁਰਮਾਨਾ

ਉਨ੍ਹਾਂ ਕਿਹਾ, "ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਸ਼ਰਧਾਲੂਆਂ ਲਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨ ਕਰ ਰਿਹਾ ਹੈ। ਪੂਰੇ ਜੰਮੂ ਅਤੇ ਕਸ਼ਮੀਰ ਵਿੱਚ ਉਤਸ਼ਾਹ ਦੀ ਲਹਿਰ ਹੈ। ਇਹ ਯਾਤਰਾ ਜੰਮੂ ਅਤੇ ਕਸ਼ਮੀਰ ਦੀ ਭਾਵਨਾ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ ਅਤੇ ਇਸਨੂੰ ਇੱਥੋਂ ਦੇ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਮਿਲ ਰਿਹਾ ਹੈ।"

ਇਹ ਵੀ ਪੜ੍ਹੋ - BREAKING : ਸ਼ਿਵਕਾਸੀ ਨੇੜੇ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 6 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News