ਵੱਡੀ ਖ਼ਬਰ : ਰਾਮ ਰਹੀਮ ਨੂੰ ਮਿਲੀ 40 ਦਿਨ ਦੀ ਪੈਰੋਲ
Friday, Oct 14, 2022 - 10:37 AM (IST)
ਸਿਰਸਾ (ਭਾਸ਼ਾ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 40 ਦਿਨ ਦੀ ਪੈਰੋਲ ਅਰਜ਼ੀ ਸਵੀਕਾਰ ਕਰ ਲਈ ਗਈ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਕਦਮ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਉਠਾਇਆ ਗਿਆ ਹੈ। ਆਦਮਪੁਰ 'ਚ 3 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸ ਤੋਂ ਪਹਿਲਾਂ, ਡੇਰਾ ਮੁਖੀ ਨੂੰ ਜੂਨ 'ਚ ਇਕ ਮਹੀਨੇ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ ਅਤੇ ਫਰਵਰੀ 'ਚ ਉਸ ਦੀ ਤਿੰਨ ਹਫ਼ਤਿਆਂ ਦੀ ਫਰਲੋ ਮਨਜ਼ੂਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਹਿਜਾਬ ਪਾਬੰਦੀ 'ਤੇ ਸੁਪਰੀਮ ਕੋਰਟ ਦੇ ਜੱਜਾਂ 'ਚ ਮਤਭੇਦ, ਵੱਡੀ ਬੈਂਚ ਕਰੇਗੀ ਫ਼ੈਸਲਾ
ਦੱਸ ਦੇਈਏ ਕਿ ਅਗਸਤ 2017 ’ਚ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਜ਼ਬਰ-ਜਨਾਹ ਦੇ ਮਾਮਲੇ ’ਚ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਪੰਚਕੂਲਾ ’ਚ ਹਿੰਸਾ ਭੜਕ ਗਈ ਸੀ। ਸੁਰੱਖਿਆ ਕਾਰਨਾਂ ਦੇ ਚਲਦੇ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਇਆ ਗਿਆ ਸੀ। ਉਦੋਂ ਤੋਂ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਹੈ। ਇਕ ਮਹੀਨਾ ਪਹਿਲਾਂ ਉਸਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ