ਮੈਰਿਜ ਰਜਿਸਟ੍ਰੇਸ਼ਨ ਨੂੰ ਲੈ ਕੇ ਵੱਡੀ ਖ਼ਬਰ ; ਅਦਾਲਤ ਨੇ ਜਾਰੀ ਕਰ'ਤੇ ਸਖ਼ਤ ਹੁਕਮ
Thursday, Mar 06, 2025 - 04:33 PM (IST)

ਨਵੀਂ ਦਿੱਲੀ- ਸਾਲ 2006 'ਚ ਸੁਪਰੀਮ ਕੋਰਟ ਨੇ ਇਕ ਆਦੇਸ਼ ਜਾਰੀ ਕਰ ਕੇ ਦਿੱਲੀ ਤੇ ਕੇਂਦਰ ਸਰਕਾਰ ਇਕ ਨੂੰ ਆਦੇਸ਼ ਜਾਰੀ ਕੀਤਾ ਸੀ ਕਿ ਵਿਆਹ, ਜੋ ਕਿ ਚਾਹੇ ਕਿਸੇ ਵੀ ਜਾਤ ਜਾਂ ਧਰਮ 'ਚ ਹੋਇਆ ਹੋਵੇ, ਨੂੰ 3 ਮਹੀਨਿਆਂ ਦੇ ਅੰਦਰ ਰਜਿਸਟਰ ਕਰਵਾਉਣਾ ਜ਼ਰੂਰੀ ਹੈ। ਇਸ ਆਦੇਸ਼ ਨੂੰ ਲਾਗੂ ਨਾ ਕਰ ਸਕਣ 'ਤੇ ਦਿੱਲੀ ਹਾਈਕੋਰਟ ਨੇ ਦਿੱਲੀ ਤੇ ਕੇਂਦਰ ਸਰਕਾਰ ਨੂੰ ਝਾੜ ਪਾਈ ਹੈ।
ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਕਿਹਾ, ''ਇਹ ਅਸਲ 'ਚ ਤਰਸਯੋਗ ਹੈ। ਇਹ ਡਰਾਉਣ ਵਾਲੀ ਗੱਲ ਹੈ ਕਿ ਤੁਸੀਂ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਪਾਲਣ ਕਿਵੇਂ ਨਹੀਂ ਕਰ ਰਹੇ ?''
ਇਸ ਮਾਮਲੇ 'ਚ ਅਦਾਲਤ ਨੇ ਹੈਰਾਨੀ ਜਤਾਈ ਹੈ ਕਿ 19 ਸਾਲ ਪਹਿਲਾਂ ਸੁਪਰੀਮ ਕੋਰਟ ਵੱਲੋਂ ਜੋ ਆਦੇਸ਼ ਜਾਰੀ ਕੀਤਾ ਗਿਆ ਸੀ, ਉਹ ਹਾਲੇ ਤੱਕ ਵੀ ਲਾਗੂ ਕਿਉਂ ਨਹੀਂ ਕੀਤਾ ਗਿਆ ? ਇਸ ਮਾਮਲੇ 'ਚ ਹੁਣ ਅਦਾਲਤ ਨੇ ਸਖ਼ਤੀ ਦਿਖਾਉਂਦੇ ਹੋਏ ਆਦੇਸ਼ ਜਾਰੀ ਕੀਤਾ ਹੈ ਕਿ ਵਿਆਹ ਨੂੰ 3 ਮਹੀਨੇ ਦੇ ਅੰਦਰ-ਅੰਦਰ ਰਜਿਸਟਰ ਕਰਵਾਇਆ ਜਾਵੇ।
ਇਹ ਵੀ ਪੜ੍ਹੋ- ਔਲਾਦ ਹੀ ਬਣ ਗਈ ਜਾਨ ਦੀ ਦੁਸ਼ਮਣ ! ਨੂੰਹ-ਪੁੱਤ ਨੇ ਚੱਪਲਾਂ ਨਾਲ ਕੁੱਟਿਆ ਤਾਂ ਨਮੋਸ਼ੀ 'ਚ ਬਜ਼ੁਰਗ ਪਿਓ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e