ਵੱਡੀ ਖ਼ਬਰ ; ਸੁਪਰਹਿੱਟ ਪੰਜਾਬੀ ਗਾਇਕ ਹੋਵੇਗਾ ਗ੍ਰਿਫ਼ਤਾਰ ! ਥਾਂ-ਥਾਂ ਛਾਪੇ ਮਾਰਨ ਲੱਗੀ ਪੁਲਸ
Saturday, Mar 07, 2026 - 03:09 PM (IST)
ਚੰਡੀਗੜ੍ਹ (ਏਜੰਸੀ)- ਮਸ਼ਹੂਰ ਰੈਪਰ ਬਾਦਸ਼ਾਹ ਆਪਣੇ ਨਵੇਂ ਗੀਤ 'ਟਟਿਰੀ' ਕਾਰਨ ਵੱਡੀ ਕਾਨੂੰਨੀ ਮੁਸੀਬਤ ਵਿੱਚ ਫਸ ਗਏ ਹਨ। ਹਰਿਆਣਾ ਪੁਲਸ ਨੇ ਗੀਤ ਵਿੱਚ ਦਿਖਾਏ ਗਏ ਇਤਰਾਜ਼ਯੋਗ ਕੰਟੈਂਟ ਅਤੇ ਔਰਤਾਂ ਤੇ ਨਾਬਾਲਗ ਕੁੜੀਆਂ ਦੀ ਗਲਤ ਪੇਸ਼ਕਾਰੀ ਨੂੰ ਲੈ ਕੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਹੁਣ ਬਾਦਸ਼ਾਹ ਦੇ ਖਿਲਾਫ ਲੁੱਕ ਆਊਟ ਸਰਕੂਲਰ (LOC) ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਉਹ ਦੇਸ਼ ਛੱਡ ਕੇ ਨਾ ਭੱਜ ਸਕੇ।
ਇਹ ਵੀ ਪੜ੍ਹੋ: ਮਸ਼ਹੂਰ ਫਿਟਨੈੱਸ ਇੰਫਲੂਐਂਸਰ ਨੇ ਛੱਡ'ਤੀ ਦੁਨੀਆ ! ਮੰਗੇਤਰ ਨੇ ਸਾਂਝੀ ਕੀਤੀ ਭਾਵੁਕ ਪੋਸਟ
ਸਕੂਲ ਦੀ ਵਰਦੀ 'ਚ ਨਾਬਾਲਗ ਕੁੜੀਆਂ 'ਤੇ ਇਤਰਾਜ਼
ਪੰਚਕੂਲਾ ਦੇ ਸੈਕਟਰ-20 ਸਥਿਤ ਸਾਈਬਰ ਪੁਲਸ ਸਟੇਸ਼ਨ ਵਿੱਚ ਦਰਜ ਐਫ.ਆਈ.ਆਰ. ਅਨੁਸਾਰ, ਵੀਡੀਓ ਵਿੱਚ ਨਾਬਾਲਗ ਕੁੜੀਆਂ ਨੂੰ ਸਕੂਲ ਦੀ ਵਰਦੀ ਵਿੱਚ ਬੈਗ ਸੁੱਟ ਕੇ ਪੜ੍ਹਾਈ ਤੋਂ ਭੱਜਦੇ ਦਿਖਾਇਆ ਗਿਆ ਹੈ। ਗੀਤ ਵਿੱਚ 'ਬਾਦਸ਼ਾਲਾ' ਸ਼ਬਦ ਦੀ ਵਰਤੋਂ ਕਰਕੇ ਸਕੂਲੀ ਮਾਹੌਲ ਨੂੰ ਨਕਾਰਾਤਮਕ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਹੈ। ਔਰਤਾਂ ਅਤੇ ਕੁੜੀਆਂ ਲਈ ਵਰਤੀ ਗਈ ਸ਼ਬਦਾਵਲੀ ਨੂੰ ਬੇਹੱਦ ਅਸ਼ਲੀਲ ਅਤੇ ਇਤਰਾਜ਼ਯੋਗ ਮੰਨਿਆ ਗਿਆ ਹੈ।
ਇਹ ਵੀ ਪੜ੍ਹੋ: 10 ਸਾਲ ਪਹਿਲਾਂ ਆਪਣੇ ਹੀ ਦੇਸ਼ ਨੇ ਕਰ'ਤਾ ਸੀ ਬੈਨ, ਹੁਣ ਭਾਰਤ ਵੀ ਛੱਡਣਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ
ਸਰਕਾਰੀ ਬੱਸ ਅਤੇ ਸਕੂਲ ਦੀ ਵਰਤੋਂ ਵੀ ਜਾਂਚ ਦੇ ਘੇਰੇ 'ਚ
ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਵੀਡੀਓ ਵਿੱਚ ਹਰਿਆਣਾ ਰੋਡਵੇਜ਼ (ਜੀਂਦ ਡਿਪੂ) ਦੀ ਬੱਸ ਅਤੇ ਇੱਕ ਸਰਕਾਰੀ ਸਕੂਲ ਦੀ ਇਮਾਰਤ ਦਿਖਾਈ ਗਈ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਨ੍ਹਾਂ ਦੀ ਸ਼ੂਟਿੰਗ ਲਈ ਸਬੰਧਤ ਵਿਭਾਗਾਂ ਤੋਂ ਇਜਾਜ਼ਤ ਲਈ ਗਈ ਸੀ ਜਾਂ ਨਹੀਂ। ਜੇਕਰ ਬਿਨਾਂ ਇਜਾਜ਼ਤ ਸ਼ੂਟਿੰਗ ਹੋਈ ਪਾਈ ਗਈ, ਤਾਂ ਧਾਰਾ 120-B ਤਹਿਤ ਹੋਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਇੰਤਜ਼ਾਰ ਖਤਮ ! 'ਧੁਰੰਦਰ 2' ਦਾ ਟ੍ਰੇਲਰ ਰਿਲੀਜ਼, ਜਾਣੋ ਕਦੋਂ ਸਿਨੇਮਾਘਰਾਂ 'ਚ ਦਸਤਕ ਦੇਵੇਗੀ ਫਿਲਮ
ਪੁਲਸ ਦੀ ਸਖ਼ਤ ਚਿਤਾਵਨੀ
ਹਰਿਆਣਾ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਬਾਦਸ਼ਾਹ (ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ) ਨੂੰ ਤੁਰੰਤ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਬਾਦਸ਼ਾਹ ਦੀ ਗ੍ਰਿਫਤਾਰੀ ਲਈ ਕਈ ਪੁਲਸ ਟੀਮਾਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਉਥੇ ਹੀ ਪੰਚਕੂਲਾ ਪੁਲਸ ਨੇ ਯੂਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਇਸ ਵਿਵਾਦਿਤ ਗੀਤ 'ਤੇ ਰੀਲਾਂ ਬਣਾਉਂਦਾ ਜਾਂ ਇਸ ਨੂੰ ਸ਼ੇਅਰ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬਾਦਸ਼ਾਹ ਦੀਆਂ ਵਧੀਆਂ ਮੁਸ਼ਕਲਾਂ; ਪੁਲਸ ਕਾਰਵਾਈ ਤੋਂ ਬਾਅਦ YouTube ਨੇ ਲਿਆ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
