ਯੂ.ਪੀ. ''ਚ SIR ਨੂੰ ਲੈ ਕੇ ਵੱਡਾ ਅਪਡੇਟ: ਹੁਣ 6 ਜਨਵਰੀ ਨੂੰ ਜਾਰੀ ਹੋਵੇਗੀ ਡਰਾਫਟ ਲਿਸਟ; ਜਾਣੋ ਨਵਾਂ ਸ਼ਡਿਊਲ
Tuesday, Dec 30, 2025 - 05:20 PM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਵਿੱਚ ਵਿਸ਼ੇਸ਼ ਗਹਿਣ ਪੁਨਰੀਖਣ (SIR) ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਪਹਿਲਾਂ ਤੈਅ ਸ਼ਡਿਊਲ ਅਨੁਸਾਰ ਐਸ.ਆਈ.ਆਰ. (SIR) ਦੀ ਡਰਾਫਟ ਲਿਸਟ ਕੱਲ ਯਾਨੀ 31 ਦਸੰਬਰ ਨੂੰ ਜਾਰੀ ਕੀਤੀ ਜਾਣੀ ਸੀ, ਪਰ ਹੁਣ ਇਸ ਵਿੱਚ ਸੋਧ ਕਰ ਦਿੱਤੀ ਗਈ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਨਵੀਆਂ ਤਰੀਕਾਂ ਅਨੁਸਾਰ, ਹੁਣ ਇਹ ਡਰਾਫਟ ਲਿਸਟ 6 ਜਨਵਰੀ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ 01 ਜਨਵਰੀ 2026 ਦੀ ਯੋਗਤਾ ਮਿਤੀ ਦੇ ਆਧਾਰ 'ਤੇ ਚੱਲ ਰਹੀ ਇਸ ਪ੍ਰਕਿਰਿਆ ਵਿੱਚ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 6 ਜਨਵਰੀ ਤੋਂ 6 ਫਰਵਰੀ ਤੱਕ ਰਹੇਗੀ। ਇਸ ਪੂਰੀ ਪ੍ਰਕਿਰਿਆ ਤੋਂ ਬਾਅਦ ਅੰਤਿਮ ਵੋਟਰ ਸੂਚੀ 6 ਮਾਰਚ ਨੂੰ ਜਾਰੀ ਕੀਤੀ ਜਾਵੇਗੀ।
ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ (CEO) ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਚੋਣ ਕਮਿਸ਼ਨ ਨੇ ਐਲਾਨੀਆਂ ਤਰੀਕਾਂ ਵਿੱਚ ਬਦਲਾਅ ਕਰਦਿਆਂ ਇਹ ਨਵਾਂ ਸ਼ਡਿਊਲ ਜਾਰੀ ਕੀਤਾ ਹੈ। ਇਸ ਬਦਲਾਅ ਕਾਰਨ ਹੁਣ ਵੋਟਰਾਂ ਨੂੰ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਸੂਚੀ ਵਿੱਚ ਸੁਧਾਰ ਕਰਵਾਉਣ ਲਈ ਨਵੀਂ ਤਰੀਕ ਦਾ ਇੰਤਜ਼ਾਰ ਕਰਨਾ ਪਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
