CM ਖੱਟੜ ਨੂੰ HC ਵੱਲੋਂ ਵੱਡੀ ਰਾਹਤ, ਚੋਣਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ, ਜਾਣੋ ਪੂਰਾ ਮਾਮਲਾ
Friday, Feb 10, 2023 - 04:58 PM (IST)

ਰੋਹਤਕ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 2019 'ਚ ਉਨ੍ਹਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਰੱਦ ਕਰਨ ਦੀ ਪਟੀਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ। ਇਹ ਪਟੀਸ਼ਨ ਉਨ੍ਹਾਂ ਖਿਲਾਫ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਰਮੇਸ਼ ਖਤਰੀ ਨੇ ਪਾਈ ਸੀ। ਪਟੀਸ਼ਨ 'ਚ ਦੋਸ਼ ਲਗਾਏ ਗਏ ਸਨ ਕਿ ਮੁੱਖ ਮੰਤਰੀ ਨੇ ਚੋਣਾਂ ਵਿੱਚ ਪ੍ਰਸ਼ਾਸਨਿਕ ਅਮਲੇ ਦੀ ਦੁਰਵਰਤੋਂ ਕੀਤੀ ਹੈ।
ਇਹ ਵੀ ਪੜ੍ਹੋ- ਗਲੇਸ਼ੀਅਰ ਝੀਲਾਂ ਫਟਣ ਨਾਲ ਕਦੇ ਵੀ ਰੁੜ ਸਕਦੀ ਹੈ ਭਾਰਤ-ਪਾਕਿ ਦੀ 50 ਲੱਖ ਆਬਾਦੀ
2019 'ਚ ਚੋਣਾਂ ਦੌਰਾਨ ਰਮੇਸ਼ ਖਤਰੀ ਨੇ ਮੁੱਖ ਮੰਤਰੀ ਮਨੋਹਰ ਲਾਲ 'ਤੇ ਸੱਤਾ ਦੇ ਪ੍ਰਭਾਵ 'ਚ ਵੋਟਿੰਗ ਦੌਰਾਨ ਗੜਬੜੀ ਕੀਤੇ ਜਾਣ ਦੇ ਦੋਸ਼ ਲਗਾਏ ਸਨ। ਨਾਲ ਹੀ ਹਾਈ ਕੋਰਟ ਤੋਂ ਇਸ ਚੋਣ ਨੂੰ ਗੈਰ-ਕਾਨੂੰਨੀ ਮੰਨ ਕੇ ਰੱਦ ਕੀਤੇ ਜਾਣ ਦੀ ਮੰਗ ਪਟੀਸ਼ਨ 'ਚ ਕੀਤੀ ਗਈ ਸੀ।
ਐਡਵੋਕੇਟ ਜਨਰਲ ਨੇ ਦੋਸ਼ਾਂ ਨੂੰ ਨਕਾਰਿਆ
ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਨੇ ਮੁੱਖ ਮੰਤਰੀ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਖੰਡਨ ਕੀਤਾ ਹੈ। ਉਹ ਅੱਜ ਯਾਨੀ ਸ਼ੁੱਕਰਵਾਰ ਨੂੰ ਇਸ ਮਾਮਲੇ 'ਚ ਹਾਈ ਕੋਰਟ ਦੇ ਸਾਹਮਣੇ ਪੇਸ਼ ਹੋਏ ਸਨ। ਹਾਈ ਕੋਰਟ ਨੇ ਕੇਸ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਪੜਤਾਲ ਤੋਂ ਬਾਅਦ ਪਟੀਸ਼ਨ ਨੂੰ ਰੱਦ ਕਰ ਦਿੱਤਾ। ਕੋਰਟ ਵੱਲੋਂ ਕਿਹਾ ਗਿਆ ਕਿ ਪਟੀਸ਼ਨਕਰਤਾ ਦੁਆਰਾ ਜੋ ਵੀ ਸਬੂਤ ਪੇਸ਼ ਕੀਤੇ ਗਏ ਹਨ, ਉਹ ਦੋਸ਼ਾਂ ਦੀ ਪੁਸ਼ਟੀ ਨਹੀਂ ਕਰ ਸਕੇ।
ਇਹ ਵੀ ਪੜ੍ਹੋ- ਆਂਧਰਾ ਪ੍ਰਦੇਸ਼ 'ਚ ਦਰਦਨਾਕ ਹਾਦਸਾ : ਤੇਲ ਟੈਂਕਰ ਦੀ ਸਫਾਈ ਦੌਰਾਨ ਦਮ ਘੁਟਣ ਨਾਲ 7 ਮਜ਼ਦੂਰਾਂ ਦੀ ਮੌਤ