''ਆਪ'' ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਬੀਮਾਰ ਪਤਨੀ ਨੂੰ ਹਫ਼ਤੇ ''ਚ ਇਕ ਵਾਰ ਮਿਲਣ ਦੀ ਮਿਲੀ ਇਜਾਜ਼ਤ
Monday, Feb 05, 2024 - 10:35 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਆਬਕਾਰੀ ਨੀਤੀ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਨਜ਼ਰਬੰਦੀ ਦੌਰਾਨ ਆਪਣੀ ਬੀਮਾਰ ਪਤਨੀ ਨੂੰ ਹਫਤੇ ’ਚ ਇਕ ਵਾਰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ।
ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ’ਤੇ ਅਦਾਲਤ ਵਿਚ ਪੇਸ਼ ਕੀਤੇ ਜਾਣ ਮਗਰੋਂ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ। ਜੱਜ ਨੇ ਇਹ ਹੁਕਮ ਸੀ.ਬੀ.ਆਈ. ਅਤੇ ਈ.ਡੀ. ਵੱਲੋਂ ਦਾਇਰ ਆਬਕਾਰੀ ਨੀਤੀ ਨਾਲ ਸਬੰਧਤ ਮਾਮਲਿਆਂ ’ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਮੁਲਤਵੀ ਕਰਦੇ ਹੋਏ ਦਿੱਤਾ। ਸਿਸੋਦੀਆ ਨੇ ਹਫ਼ਤੇ ਵਿਚ ਦੋ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਹਿਰਾਸਤ ਵਿਚੋਂ ਪੈਰੋਲ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- ਗੱਲਬਾਤ ਹੋਈ ਬੰਦ ਤਾਂ ਗੁੱਸੇ 'ਚ ਆ ਕੇ ਨੌਜਵਾਨ ਨੇ ਕਰ'ਤਾ ਕਾਂਡ, ਔਰਤ ਦੇ ਫਲੈਟ ਨੂੰ ਹੀ ਲਾ ਦਿੱਤੀ ਅੱਗ
ਦੱਸ ਦੇਈਏ ਕਿ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਨੀਸ਼ ਸਿਸੋਦੀਆ ਦੀਆਂ 5 ਜ਼ਮਾਨਤ ਪਟੀਸ਼ਨਾਂ ਖਾਰਜ ਹੋ ਚੁੱਕੀਆਂ ਹਨ। ਉਨ੍ਹਾਂ ਨੂੰ 11 ਨਵੰਬਰ ਨੂੰ ਆਪਣੀ ਪਤਨੀ ਨੂੰ ਮਿਲਣ ਲਈ ਕੁਝ ਘੰਟਿਆ ਦੀ ਛੋਟ ਦਿੱਤੀ ਗਈ ਸੀ। ਉਨ੍ਹਾਂ ਦੀ ਪਤਨੀ ਮਲਟੀਪਲ ਸਕੇਲੇਰੋਸਿਸ ਦੀ ਮਰੀਜ਼ ਹੈ।
ਇਹ ਵੀ ਪੜ੍ਹੋ- ਉੱਤਰਾਖੰਡ 'ਚ ਆਦਮਖ਼ੋਰ ਤੇਂਦੁਏ ਦਾ ਕਹਿਰ, 2 ਮਾਸੂਮਾਂ ਨੂੰ ਬਣਾਇਆ ਸ਼ਿਕਾਰ, ਤੇਂਦੁਏ ਨੂੰ ਮਾਰਨ ਦੇ ਆਦੇਸ਼ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e