ਮੋਦੀ ਸਰਨੇਮ ਮਾਮਲੇ ’ਚ ਰਾਹੁਲ ਗਾਂਧੀ ਨੂੰ ਵੱਡੀ ਰਾਹਤ, ਨਿੱਜੀ ਪੇਸ਼ੀ ਤੋਂ ਮਿਲੀ ਛੋਟ
Wednesday, Jul 05, 2023 - 01:44 PM (IST)
ਰਾਂਚੀ (ਭਾਸ਼ਾ)- ਝਾਰਖੰਡ ਹਾਈ ਕੋਰਟ ਨੇ ਮੰਗਲਵਾਰ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਕੇਸ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ। ਜਸਟਿਸ ਸੰਜੇ ਕੁਮਾਰ ਦਿਵੇਦੀ ਦੀ ਬੈਂਚ ਨੇ ਇਸ ਮਾਮਲੇ ’ਚ ਰਾਹੁਲ ਗਾਂਧੀ ਦੀ ਅਪੀਲ ’ਤੇ ਸੁਣਵਾਈ ਕਰਦੇ ਹੋਏ ਫਿਲਹਾਲ ਅਗਲੇ ਹੁਕਮਾਂ ਤੱਕ ਉਨ੍ਹਾਂ ਖਿਲਾਫ ਕਿਸੇ ਵੀ ਤਰ੍ਹਾਂ ਦੀ ਸਜ਼ਾਯੋਗ ਕਾਰਵਾਈ ’ਤੇ ਰੋਕ ਲਾ ਦਿੱਤੀ। ਹਾਈ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 16 ਅਗਸਤ ਨੂੰ ਕਰੇਗਾ।
ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੌਰਾਨ ਅਪਰੈਲ 2019 ਵਿਚ ਇੱਥੇ ਮੁਰਹਾਬਾਦੀ ਮੈਦਾਨ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਆਪਣੇ ਭਾਸ਼ਣ ਵਿੱਚ ਕਥਿਤ ਤੌਰ ’ਤੇ ਕਿਹਾ ਸੀ,''ਮੋਦੀ ਹੀ ਸਾਰੇ ਚੋਰਾਂ ਦਾ ਸਰਨੇਮ ਕਿਉਂ ਹੁੰਦਾ ਹੈ?’’ ਉਨ੍ਹਾਂ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।