ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਪਹਿਲਵਾਨ ਬਾਰੇ ਸਾਹਮਣੇ ਆਈ ਹੈਰਾਨੀਜਨਕ ਗੱਲ

05/31/2023 3:11:15 PM

ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀਆਂ ਸੱਤ ਮਹਿਲਾ ਪਹਿਲਵਾਨਾਂ 'ਚੋਂ ਇਕ ਨਾਬਾਲਗ ਪਹਿਲਵਾਨ ਵੀ ਦੱਸੀ ਜਾ ਰਹੀ ਸੀ ਪਰ ਦਿੱਲੀ ਪੁਲਸ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਲੜਕੀ ਨੇ ਆਪਣੀ ਉਮਰ 2 ਸਾਲ ਘੱਟ ਦੱਸੀ ਸੀ, ਅਜਿਹੇ 'ਚ ਬ੍ਰਿਜ ਭੂਸ਼ਣ 'ਤੇ ਪੋਕਸੋ ਦੀ ਧਾਰਾ ਨੂੰ ਹਟਾਇਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਹਿਰਾਸਤ 'ਚ ਲਏ ਜਾਣ ਦੀ ਵਿਸ਼ਵ ਪੱਧਰ 'ਤੇ ਹੋ ਰਹੀ ਨਿੰਦਾ, ਹੁਣ UWW ਨੇ ਦਿੱਤੀ ਇਹ ਚਿਤਾਵਨੀ

ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਸਮੇਤ ਚੋਟੀ ਦੇ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐੱਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੱਲੋਂ ਇਕ ਨਾਬਾਲਗ ਸਮੇਤ ਸੱਤ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ, ਦਿੱਲੀ ਪੁਲਿਸ ਨੇ 28 ਅਪ੍ਰੈਲ ਨੂੰ ਇੱਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਸਿੰਘ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਸਨ।

ਇਹ ਵੀ ਪੜ੍ਹੋ : ਲੱਗੇ 12 ਸੈਂਕੜੇ, 1124 ਛੱਕੇ... IPL 2023 'ਚ ਬਣੇ ਕਈ ਰਿਕਾਰਡ, ਆਓ ਪਾਉਂਦੇ ਹਾਂ ਇਕ ਝਾਤ

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਪਹਿਲਵਾਨ ਹਰਿਦੁਆਰ 'ਚ ਗੰਗਾ 'ਚ ਮੈਡਲ ਵਹਾਉਣ ਦੇ ਇਰਾਦੇ ਨੂੰ ਛੱਡ ਕੇ ਵਾਪਸ ਪਰਤ ਗਏ ਸਨ। ਪਹਿਲਵਾਨਾਂ ਨੇ ਇਹ ਮੈਡਲ ਕਿਸਾਨ ਆਗੂ ਨਰੇਸ਼ ਟਿਕੈਤ ਤੇ ਹੋਰ ਕਿਸਾਨ ਆਗੂਆਂ ਨੂੰ ਸੌਂਪ ਦਿੱਤੇ ਸਨ। ਉਨ੍ਹਾਂ ਨੇ ਕਿਸਾਨ ਆਗੂਆਂ ਦੇ ਸਮਝਾਉਣ ਮਗਰੋਂ ਪਹਿਲਵਾਨਾਂ ਨੇ ਸਰਕਾਰ ਨੂੰ ਪੰਜ ਦਿਨਾਂ ਦਾ ਸਮਾਂ ਦਿੱਤਾ। ਜੇਕਰ ਫਿਰ ਵੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਣ ਸਿੰਘ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਅਗਲਾ ਕਦਮ ਚੁੱਕਣਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 


Tarsem Singh

Content Editor

Related News