ਲੰਡਨ ਵਿਚ ਭਾਰਤੀ ਅੰਬੈਸੀ ''ਤੇ ਹੋਏ ਹਮਲੇ ਦੇ ਮਾਮਲੇ ''ਚ ਵੱਡਾ ਖ਼ੁਲਾਸਾ
Friday, Sep 06, 2024 - 11:28 AM (IST)
ਨਵੀਂ ਦਿੱਲੀ (ਭਾਸ਼ਾ): ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ 2023 ਵਿਚ ਹੋਏ ਹਮਲੇ ਦੇ ਮਾਮਲੇ ਵਿਚ ਇਕ ਹੋਰ ਵੱਡਾ ਕਦਮ ਚੁੱਕਦਿਆਂ NIA ਨੇ ਵੀਰਵਾਰ ਨੂੰ ਇਕ ਮੁੱਖ ਮੁਲਜ਼ਮ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਕ ਅਧਿਕਾਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਵਿਚ ਇਕ ਵਿਸ਼ੇਸ਼ NIA ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਗਈ। ਇਸ ਦੇ ਨਾਲ ਹੀ ਸ਼ੁਰੂਆਤੀ ਜਾਂਚ ਵਿਚ ਇਹ ਖ਼ੁਲਾਸਾ ਹੋਇਆ ਹੈ ਕਿ ਇਹ ਹਮਲਾ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਬਦਲੇ ਲਈ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਅਗਨੀਵੀਰ ਯੋਜਨਾ 'ਚ ਬਦਲਾਅ ਦੀ ਤਿਆਰੀ!
ਬਿਆਨ ਵਿਚ ਕਿਹਾ ਗਿਆ ਕਿ ਹਾਊਂਸਲੋ ਵਾਸੀ ਬ੍ਰਿਟਸ਼ਨ ਨਾਗਰਿਕ ਇੰਦਰਪਾਲ ਸਿੰਘ ਗਾਬਾ ਨੇ ਖ਼ਾਲਿਸਤਾਨੀ ਏਜੰਡੇ ਤਹਿਤ 22 ਮਾਰਚ 2023 ਨੂੰ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਭਾਰਤ ਵਿਰੋਧੀ ਪ੍ਰਦਰਸ਼ਨ ਵਿਚ ਸਰਗਰਮ ਤੌਰ 'ਤੇ ਹਿੱਸਾ ਲੈਣ ਵਾਲੇ ਅੰਦਲੋਨਕਾਰੀਆਂ ਵਿਚੋਂ ਇਕ ਵਜੋਂ ਹਿੱਸਾ ਲਿਆ ਸੀ। ਮੁਲਜ਼ਮ ਨੂੰ ਐੱਨ.ਆਈ.ਏ. ਨੇ 25 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਮਗਰੋਂ ਡੂੰਘਾਈ ਨਾਲ ਜਾਂਚ ਵਿਚ ਵੱਖਵਾਦੀ ਸਰਗਰਮੀਆਂ ਵਿਚ ਉਸ ਦੀ ਭੂਮਿਕਾ ਸਾਹਮਣੇ ਆਈ ਸੀ। ਉਸ ਦੇ ਖ਼ਿਲਾਫ਼ ਜਾਰੀ ਲੁਕਆਊਟ ਸਰਕੁਲਰ ਦੇ ਅਧਾਰ 'ਤੇ ਦਸੰਬਰ 2023 ਵਿਚ ਲੰਡਨ ਤੋਂ ਪਾਕਿਸਤਾਨ ਹੁੰਦੇ ਹੋਏ ਅਟਾਰੀ ਬਾਰਡਰ 'ਤੇ ਇਮੀਗ੍ਰੇਸ਼ਨ ਅਫ਼ਸਰਾਂ ਨੇ ਉਸ ਨੂੰ ਹਿਰਾਸਤ ਵਿਚ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਅਰਥੀ ਨੂੰ ਮੋਢਾ ਦੇਣ ਤੋਂ ਪਹਿਲਾਂ ਲੜ ਪਏ ਭਰਾ! ਲਹੂ-ਲੁਹਾਣ ਹੋ ਕੇ ਪਹੁੰਚੇ ਥਾਣੇ
ਐੱਨ.ਆਈ.ਏ ਦੇ ਬਿਆਨ ਵਿਚ ਕਿਹਾ ਗਿਆ ਕਿ ਇਸ ਮਗਰੋਂ ਗਾਬਾ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਗਈ ਅਤੇ ਜਾਂਚ ਜਾਰੀ ਰਹਿਣ ਤਕ ਉਸ ਨੂੰ ਦੇਸ਼ ਨਾ ਛੱਡਣ ਲਈ ਕਿਹਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਮਹੀਨਿਆਂ ਤਕ ਚੱਲੀ ਜਾੰਚ ਮਗਰੋਂ NIA ਨੇ ਉਸ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਤੇ ਘਟਨਾ ਦੇ ਕਈ ਇਤਰਾਜ਼ਯੋਗ ਵੀਡੀਓ ਤੇ ਫੋਟੋਆਂ ਸਮੇਤ ਅੰਕੜਿਆਂ ਦੀ ਜਾਂਚ ਕੀਤੀ ਅਤੇ ਘਟਨਾ ਵਿਚ ਉਸ ਦੀ ਹਿੱਸੇਦਾਰੀ ਸਥਾਪਤ ਕੀਤੀ। ਬਿਆਨ ਵਿਚ ਕਿਹਾ ਗਿਆ ਕਿ NIA ਦੀ ਹੁਣ ਤਕ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਲੰਡਨ ਵਿਚ ਹਮਲਾ ਪੰਜਾਬ ਪੁਲਸ ਵੱਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਬਦਲੇ ਲਈ ਰਚਿਆ ਗਿਆ ਸੀ, ਜਿਸ ਦਾ ਉਦੇਸ਼ ਸੰਗਠਨ ਅਤੇ ਉਸ ਦੇ ਆਗੂ 'ਤੇ ਕਾਰਵਾਈ ਨੂੰ ਪ੍ਰਭਾਵਿਤ ਕਰਨਾ ਸੀ। ਜਾਂਚ ਏਜੰਸੀ ਨੇ ਕਿਹਾ ਕਿ ਹਾਈ ਕਮਿਸ਼ਨ 'ਤੇ ਹਿੰਸਕ ਹਮਲੇ ਦਾ ਉਦੇਸ਼ ਭਾਰਤ ਤੋਂ ਪੰਜਾਬ ਰਾਜ ਨੂੰ ਵੱਖ ਕਰ ਕੇ ਖ਼ਾਲਿਸਤਾਨ ਦੇ ਮੁੱਦੇ ਨੂੰ ਅੱਗੇ ਵਧਾਉਣਾ ਅਤੇ ਉਸ ਨੂੰ ਹਾਸਲ ਕਰਨਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8