ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਹਰਿਆਣਾ ਦਾ ਰਹਿਣ ਵਾਲਾ ਹੈ ਦੋਸ਼ੀ

Sunday, Oct 13, 2024 - 06:13 PM (IST)

ਕੈਥਲ : ਮੁੰਬਈ ਵਿੱਚ ਹੋਏ ਬਾਬਾ ਸਿੱਦੀਕੀ ਕਤਲ ਕਾਂਡ ਦੀ ਤਾਰ ਹਰਿਆਣਾ ਦੇ ਕੈਥਲ ਜ਼ਿਲ੍ਹੇ ਨਾਲ ਜੁੜੀ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਇੱਕ ਹਰਿਆਣਾ ਦਾ ਰਹਿਣ ਵਾਲਾ ਹੈ, ਜਿਸ ਦਾ ਨਾਂ ਗੁਰਮੇਲ ਹੈ, ਜੋ ਕੈਥਲ ਜ਼ਿਲ੍ਹੇ ਦੇ ਪਿੰਡ ਨਰਾਡਾ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਗੁਰਮੇਲ ਸਾਲ 2019 ਵਿੱਚ ਇੱਕ ਨੌਜਵਾਨ ਦੀ ਹੱਤਿਆ ਦੇ ਦੋਸ਼ ਵਿੱਚ ਕੈਥਲ ਜੇਲ੍ਹ ਵਿੱਚ ਬੰਦ ਸੀ। ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਹ ਮੁੰਬਈ ਚਲਾ ਗਿਆ, ਜਿੱਥੇ ਉਸ ਨੇ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਨਾਲ ਸਬੰਧ ਬਣਾਏ। 

ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਕੈਥਲ ਜੇਲ੍ਹ੍ਹ 'ਚ ਹੀ ਲਾਰੇਂਸ ਬਿਸ਼ਨੋਈ ਦੇ ਗੁੰਡਿਆਂ ਦੇ ਸੰਪਰਕ 'ਚ ਆਇਆ ਸੀ। ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਕਾਫੀ ਸਮੇਂ ਤੋਂ ਆਪਣੇ ਪਿੰਡ ਨਹੀਂ ਰਹਿ ਰਿਹਾ ਸੀ। ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਾਬਾ ਸਿੱਦੀਕੀ ਦੇ ਘਰ ਅਤੇ ਦਫ਼ਤਰ ਦੀ ਰੇਕੀ ਕੀਤੀ ਸੀ। ਉਹ ਡੇਢ ਤੋਂ ਦੋ ਮਹੀਨੇ ਤੋਂ ਮੁੰਬਈ 'ਚ ਸੀ ਅਤੇ ਉਨ੍ਹਾਂ 'ਤੇ ਨਜ਼ਰ ਰੱਖ ਰਿਹਾ ਸੀ। ਮੁੰਬਈ ਕ੍ਰਾਈਮ ਬ੍ਰਾਂਚ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਮੁੰਬਈ ਪੁਲਸ ਮੁਤਾਬਕ ਬਾਬਾ ਸਿੱਦੀਕੀ 'ਤੇ ਹਮਲਾ ਕਰਨ ਵਾਲੇ ਤਿੰਨ ਸ਼ੱਕੀਆਂ 'ਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਉੱਤਰ ਪ੍ਰਦੇਸ਼ ਦਾ ਧਰਮਰਾਜ ਕਸ਼ਯਪ ਅਤੇ ਦੂਜਾ ਹਰਿਆਣਾ ਦਾ ਗੁਰਮੇਲ ਸਿੰਘ ਹੈ। ਜਦਕਿ ਮੁਲਜ਼ਮ ਦਾ ਇੱਕ ਸਾਥੀ ਅਜੇ ਫ਼ਰਾਰ ਹੈ, ਜਿਸ ਨੂੰ ਫੜਨ ਲਈ ਪੁਲਸ ਨੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਸ ਨੇ ਮੁਲਜ਼ਮਾਂ ਨੂੰ ਫੜਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਹਨ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਦੱਸ ਦੇਈਏ ਕਿ ਬਾਬਾ ਸਿੱਦੀਕੀ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ, ਜਦੋਂ ਉਹ ਸ਼ਨੀਵਾਰ ਸ਼ਾਮ ਨੂੰ ਆਪਣੇ ਬੇਟੇ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਤੋਂ ਬਾਹਰ ਨਿਕਲ ਰਹੇ ਸਨ। ਜਦੋਂ ਉਹ ਉਥੋਂ ਨਿਕਲੇ ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ 'ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਬਾਬਾ ਸਿੱਦੀਕੀ ਦੇ ਢਿੱਡ ਵਿੱਚ ਦੋ ਅਤੇ ਛਾਤੀ ਵਿੱਚ ਇੱਕ ਵਾਰ ਗੋਲੀ ਲੱਗੀ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ - ਬਾਬਾ ਸਿੱਦੀਕੀ ਕਤਲ ਕੇਸ: ਸੁਪਾਰੀ ਲੈ ਕੇ ਕੀਤਾ ਕਤਲ, ਹਰ ਪਹਿਲੂ ਦੀ ਜਾਂਚ ਕਰ ਰਹੀ ਹੈ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News