ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ 'ਤੇ ਪਤੀ ਰਾਬਰਟ ਵਾਡਰਾ ਨੇ ਦਿੱਤਾ ਇਹ ਵੱਡਾ ਬਿਆਨ

07/19/2019 9:02:51 PM

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਸੋਨਭੱਦਰ 'ਚ ਸਮੂਹਿਕ ਹੱਤਿਆਕਾਂਡ ਪੀੜਤ ਪਰਿਵਾਰਾਂ ਨਾਲ ਮਿਲਣ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪ੍ਰਸ਼ਾਸਨ ਵਲੋਂ ਰੋਕੇ ਜਾਣ ਤੋਂ ਬਾਅਦ ਉਸ ਦੇ ਪਤੀ ਰਾਬਰਟ ਵਾਡਰਾ ਨੇ ਕਿਹਾ ਕਿ ਪ੍ਰਿਅੰਕਾ ਦੀ ਗ੍ਰਿਫਤਾਰੀ ਅਸੰਵਿਧਾਨਕ ਹੈ ਅਤੇ ਤਤਕਾਲ ਰਿਹਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਤੰਤਰ ਨੂੰ ਤਾਨਾਸ਼ਾਹੀ 'ਚ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ।
ਵਾਡ੍ਰਾ ਨੇ ਟਵੀਟ ਕਰ ਕਿਹਾ ਕਿ 'ਮੇਰੀ ਪਤਨੀ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਨੂੰ ਜਿਸ ਤਰ੍ਹਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ ਉਹ ਪੂਰੀ ਤਰ੍ਹਾਂ ਅਸੰਵਿਧਾਨਕ ਹੈ। ਗ੍ਰਿਫਤਾਰੀ ਲਈ ਕੋਈ ਦਸਤਾਵੇਜ਼ ਪੇਸ਼ ਨਹੀਂ ਕੀਤਾ ਗਿਆ

 

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਨੂੰ ਤਤਕਾਲ ਰਿਹਾ ਕਰਨਾ ਚਾਹੀਦਾ। ਲੋਕਤੰਤਰ ਨੂੰ ਤਾਨਾਸ਼ਾਹੀ 'ਚ ਨਾ ਬਦਲਿਆ ਜਾਵੇ। ਜ਼ਿਕਰਯੋਗ ਹੈ ਕਿ ਪ੍ਰਿਅੰਕਾ ਨੂੰ ਸ਼ੁੱਕਰਵਾਰ ਨੂੰ ਸੋਨਭੱਦਰ ਜਾਣ ਤੋਂ ਪ੍ਰਸ਼ਾਸਨ ਨੇ ਰੋਕ ਦਿੱਤਾ। ਉਹ ਬੁੱਧਵਾਰ ਨੂੰ ਹੋਏ ਇਸ ਸਮੂਹਿਕ ਹੱਤਿਆਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੀ ਸੀ। ਪ੍ਰਿਅੰਕਾ ਪ੍ਰਸ਼ਾਸਨ ਦੇ ਇਸ ਕਦਮ ਦੇ ਵਿਰੋਧ 'ਚ ਧਰਨੇ 'ਤੇ ਬੈਠ ਗਏ। ਪਿਛਲੇ ਦੋਵਾਂ ਸੋਨਭੱਦਰ 'ਚ ਜਮੀਨ ਵਿਵਾਦ 'ਚ ਇਕ ਗ੍ਰਾਮ ਪ੍ਰਧਾਨ ਨੇ ਆਪਣੇ ਸਮਰਥਕਾਂ ਦੇ ਨਾਲ ਮਿਲ ਕੇ ਦੂਜੇ ਪੱਖ 'ਤੇ ਗੋਲੀਬਾਰੀ ਕੀਤੀ ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਪ੍ਰਿਅੰਕਾ ਪਿਛਲੇ ਬੁੱਧਵਾਰ ਨੂੰ ਸੋਨਭੱਦਰ ਗੋਲੀਕਾਂਡ 'ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਵਾਰਾਣਸੀ ਦੇ ਇਕ ਹਸਪਤਾਲ ਪਹੁੰਚੀ ਸੀ, ਜਦੋਂ ਉਨ੍ਹਾਂ ਨੇ ਸੋਨਭੱਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅਦਲਹਾਟ ਖੇਤਰ 'ਚ ਰੋਕ ਲਿਆ।


satpal klair

Content Editor

Related News