ਪੁਲਸ ਨੂੰ ਮਿਲੀ ਵੱਡੀ ਕਾਮਯਾਬੀ ; 25,000 ਦੇ ਇਨਾਮੀ ਮੁਲਜ਼ਮ ਨੂੰ ਮੁਕਬਾਲੇ ਮਗਰੋਂ ਕੀਤਾ ਕਾਬੂ
Thursday, Apr 03, 2025 - 03:20 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੀ ਸਿਟੀ ਕੋਤਵਾਲੀ ਪੁਲਸ ਨੇ ਐੱਸ.ਓ.ਜੀ. ਅਤੇ ਨਿਗਰਾਨੀ ਟੀਮ ਦੀ ਮਦਦ ਨਾਲ 25,000 ਰੁਪਏ ਦੇ ਇਨਾਮੀ ਮੁਲਜ਼ਮ ਨੂੰ ਇੱਕ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਧੀਕ ਪੁਲਸ ਸੁਪਰਡੈਂਟ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਭਦੋਹੀ ਕੋਤਵਾਲੀ ਪੁਲਸ ਅਤੇ ਐੱਸ.ਓ.ਜੀ. ਵੱਲੋਂ ਚੈਕਿੰਗ ਦੌਰਾਨ 25 ਹਜ਼ਾਰ ਰੁਪਏ ਦੇ ਇਨਾਮੀ ਮੁਲਜ਼ਮ ਆਲੀਮ (21) ਪੁੱਤਰ ਵਕੀਲ, ਵਾਸੀ ਬਾਜ਼ਾਰ ਸਰਦਾਰ ਖਾਨ ਥਾਣਾ ਭਦੋਹੀ ਨੂੰ ਇੱਕ ਗੁਪਤ ਸੂਚਨਾ 'ਤੇ ਗ੍ਰਿਫ਼ਤਾਰ ਕੀਤਾ ਗਿਆ।
ਚੈਕਿੰਗ ਦੌਰਾਨ ਜਦੋਂ ਪੁਲਸ ਨੇ ਬਾਈਕ 'ਤੇ ਆ ਰਹੇ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਗੋਲੀਬਾਰੀ ਕਰਦੇ ਹੋਏ ਫਰਾਰ ਹੋਣ ਲੱਗਾ। ਪੁਲਸ ਟੀਮ ਨੇ ਵੀ ਸਵੈ-ਰੱਖਿਆ ਵਿੱਚ ਗੋਲੀ ਚਲਾ ਦਿੱਤੀ, ਜੋ ਕਿ ਮੁਲਜ਼ਮ ਦੀ ਸੱਜੀ ਲੱਤ ਵਿੱਚ ਲੱਗੀ, ਜਿਸ ਮਗਰੋਂ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਪੁਲਸ ਨੂੰ ਉਸ ਕੋਲੋਂ ਇਕ ਗੈਰ-ਕਾਨੂੰਨੀ 315 ਬੋਰ ਪਿਸਤੌਲ, ਇੱਕ ਜ਼ਿੰਦਾ ਅਤੇ ਖਾਲੀ ਕਾਰਤੂਸ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਮਿਲਿਆ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਆਪਣੇ ਹੱਥੀਂ ਖ਼ਤਮ ਕਰ ਦਿੱਤੀ ਆਪਣੀ ਦੁਨੀਆ, ਪਹਿਲਾਂ ਮਾਰੀ ਘਰਵਾਲੀ, ਫ਼ਿਰ ਆਪੇ...
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਇੱਕ ਗਿਰੋਹ ਹੈ ਜੋ ਮੋਬਾਈਲ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਹਾਲ ਹੀ ਵਿੱਚ ਭਦੋਹੀ ਦੇ ਜ਼ਾਹਿਦਪੁਰ ਰੋਡ 'ਤੇ ਇੱਕ ਮੋਬਾਈਲ ਖੋਹਣ ਦੀ ਘਟਨਾ ਬਾਰੇ ਇੱਕ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ ਜਦੋਂ ਕਿ ਆਲੀਮ ਉਸੇ ਮਾਮਲੇ ਵਿੱਚ ਫਰਾਰ ਸੀ।
ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਸ ਸੁਪਰਡੈਂਟ ਵੱਲੋਂ 25,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਅੱਧੀ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- 7 ਸਾਲ ਦੀ ਕੈਦ ਤੇ 10 ਲੱਖ ਜੁਰਮਾਨਾ ! ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ 'ਚ ਭਾਰਤ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e