ਗਲਤ ਤਰੀਕੇ ਨਾਲ ਉਤਰ ਰਹੇ ਲੋਕਾਂ ਨੂੰ ਟਰੇਨ ਨੇ ਦਰੜਿਆ, 2 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਗੰਭੀਰ ਜ਼ਖਮੀ
Wednesday, Feb 28, 2024 - 10:47 PM (IST)
 
            
            ਨੈਸ਼ਨਲ ਡੈਸਕ- ਝਾਰਖੰਡ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਜਾਮਤਾੜਾ ਜ਼ਿਲ੍ਹੇ 'ਚ ਇਕ ਟ੍ਰੇਨ ਦੀ ਲਪੇਟ 'ਚ ਆਉਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਜਾਮਤਾੜਾ ਤੋਂ ਪੁਲਸ ਅਧਿਕਾਰੀ ਐੱਮ.ਰਹਿਮਾਨ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਜਾਮਤਾੜਾ ਜ਼ਿਲ੍ਹੇ ਦੇ ਕਲਝਰੀਆ ਇਲਾਕੇ 'ਚ ਉਸ ਸਮੇਂ ਵਾਪਰਿਆ, ਜਦੋਂ ਕੁਝ ਯਾਤਰੀ ਗਲਤ ਤਰੀਕੇ ਨਾਲ ਟਰੇਨ ਤੋਂ ਹੇਠਾਂ ਉਤਰ ਰਹੇ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਗ਼ਲਤ ਪਾਸਿਓਂ ਉਤਰ ਰਹੇ ਯਾਤਰੀ ਦੂਜੇ ਪਾਸਿਓਂ ਆ ਰਹੀ ਟਰੇਨ ਦੀ ਚਪੇਟ 'ਚ ਆ ਗਏ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹੋਰ ਕਈ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਹੋਣ ਦੀ ਵੀ ਕਾਫ਼ੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            