ਬਿਹਾਰ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 15 IAS ਅਧਿਕਾਰੀਆਂ ਦਾ ਹੋਇਆ ਤਬਾਦਲਾ

Friday, May 15, 2026 - 03:51 PM (IST)

ਬਿਹਾਰ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 15 IAS ਅਧਿਕਾਰੀਆਂ ਦਾ ਹੋਇਆ ਤਬਾਦਲਾ

ਪਟਨਾ- ਬਿਹਾਰ ਸਰਕਾਰ ਦੇ ਜਨਰਲ ਪ੍ਰਸ਼ਾਸਕ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਜ ਦੇ ਪ੍ਰਬੰਧਕੀ ਢਾਂਚੇ 'ਚ ਵੱਡਾ ਫੇਰਬਦਲ ਕਰਦੇ ਹੋਏ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 15 ਅਧਿਕਾਰੀਆਂ ਦਾ ਤਬਾਦਲਾ ਕੀਤਾ ਅਤੇ ਕਈ ਅਧਿਕਾਰੀਆਂ ਨੂੰ ਵਾਧੂ ਚਾਰਜ ਸੌਂਪਿਆ ਗਿਆ। ਇਕ ਨੋਟੀਫਿਕੇਸ਼ਨ 'ਚ ਇਹ ਜਾਣਕਾਰੀ ਦਿੱਤੀ ਜਾਣਕਾਰੀ ਦਿੱਤੀ ਗਈ। ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਗੰਨਾ ਉਦਯੋਗ ਵਿਭਾਗ ਦੇ ਅਪਰ ਮੁੱਖ ਸਕੱਤਰ ਕੇ. ਸੇਂਥਿਲ ਕੁਮਾਰ ਨੂੰ ਮਜ਼ਦੂਰ ਸੰਸਾਧਨ ਅਤੇ ਪ੍ਰਵਾਸੀ ਮਜ਼ਦੂਰ ਕਲਿਆਣ ਵਿਭਾਗ ਦਾ ਅਪਰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪਿਛੜਾ ਵਰਗ ਅਤੇ ਬੇਹੱਦ ਪਿਛੜਾ ਵਰਗ ਕਲਿਆਣ ਵਿਭਾਗ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਨੋਟੀਫਿਕੇਸ਼ਨ 'ਚ ਦੱਸਿਆ ਗਿਆ ਕਿ ਇਸ ਦੇ ਨਾਲ ਹੀ ਐੱਚ.ਆਰ. ਸ਼੍ਰੀਨਿਵਾਸ ਨੂੰ ਪਿਛੜਾ ਵਰਗ ਅਤੇ ਬੇਹੱਦ ਪਿਛੜਾ ਵਰਗ ਕਲਿਆਣ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਕੋਸੀ ਡਿਵੀਜ਼ਨ ਦੇ ਕਮਿਸ਼ਨਰ ਰਾਜੇਸ਼ ਕੁਮਾਰ ਨੂੰ ਲੋਕ ਸਿਹਤ ਇੰਜੀਨੀਅਰਿੰਗ ਵਿਭਾਗ (ਪੀਐੱਚਈਡੀ) 'ਚ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਸੜਕ ਨਿਰਮਾਣ ਵਿਭਾਗ ਦਾ ਵਾਧੂ ਚਾਰਜ ਸੰਭਾਲ ਰਹੇ ਪੰਕਜ ਕੁਮਾਰ ਪਾਲ ਨੂੰ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਾਜ ਸਰਕਾਰ ਦੇ ਕਈ ਡਿਵੀਜ਼ਨਾਂ 'ਚ ਕਮਿਸ਼ਨਰਾਂ ਦੇ ਪੱਧਰ 'ਤੇ ਵੀ ਫੇਰਬਦਲ ਕੀਤਾ ਗਿਆ। ਨੋਟੀਫਿਕੇਸ਼ਨ ਅਨੁਸਾਰ, ਮੁੰਗੇਰ ਡਿਵੀਜ਼ਨ ਦੇ ਕਮਿਸ਼ਨਰ ਪ੍ਰੇਮ ਸਿੰਘ ਮੀਣਾ ਨੂੰ ਭਾਗਲਪੁਰ ਡਿਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉੱਥੇ ਹੀ ਦਰਭੰਗਾ ਡਿਵੀਜ਼ਨ ਦੇ ਕਮਿਸ਼ਨਰ ਹਿਮਾਂਸ਼ੂ ਕੁਮਾਰ ਰਾਏ ਨੂੰ ਕੋਸੀ ਡਿਵੀਜ਼ਨ ਦੇ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। 

ਪੂਰਨੀਆ ਦੇ ਜ਼ਿਲ੍ਹਾ ਅਧਿਕਾਰੀ ਅੰਸ਼ੁਲ ਕੁਮਾਰ ਨੂੰ ਪੂਰਨੀਆ ਡਿਵੀਜ਼ਨ ਦੇ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਭਾਗਲਪੁਰ ਡਿਵੀਜ਼ਨ ਦੇ ਕਮਿਸ਼ਨਰ ਅਵਨੀਸ਼ ਕੁਮਾਰ ਸਿੰਘ ਨੂੰ ਖਾਨ ਅਤੇ ਭੂ-ਵਿਗਿਆਨ ਵਿਭਾਗ 'ਚ ਸਕੱਤਰ-ਸਹਿ-ਖਾਨ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਸਕੱਤਰੇਤ 'ਚ ਵੀ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਸ਼੍ਰੀਕਾਂਤ ਕੁੰਡਲਿਕ ਖਾਂਡੇਕਰ ਅਤੇ ਗੁੰਜਨ ਸਿੰਘ ਨੂੰ ਮੁੱਖ ਮੰਤਰੀ ਸਕੱਤਰੇਤ 'ਚ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਖਾਂਡੇਕਰ ਪਹਿਲਾਂ ਪਟਨਾ 'ਚ ਡਿਪਟੀ ਡਿਵੈਲਪਮੈਂਟ ਕਮਿਸ਼ਨਰ (ਡੀਡੀਸੀ) ਅਤੇ ਭੋਜਪੁਰ 'ਚ ਗੁੰਜਨ ਸਿੰਘ ਵਜੋਂ ਸੇਵਾ ਨਿਭਾ ਚੁੱਕੇ ਹਨ। ਨਾਲੰਦਾ ਦੇ ਡਿਪਟੀ ਡਿਵੈਲਪਮੈਂਟ ਕਮਿਸ਼ਨਰ ਸ਼ੁਭਮ ਕੁਮਾਰ ਨੂੰ ਪਟਨਾ ਦਾ ਨਵਾਂ ਡਿਪਟੀ ਡਿਵੈਲਪਮੈਂਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ, ਜੀਵਿਕਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਹਿਮਾਂਸ਼ ਸ਼ਰਮਾ ਨੂੰ ਵਿਗਿਆਨ, ਤਕਨਾਲੋਜੀ ਅਤੇ ਤਕਨੀਕੀ ਸਿੱਖਿਆ ਵਿਭਾਗ ਦਾ ਸਕੱਤਰ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨੋਟੀਫਿਕੇਸ਼ਨ ਦੇ ਤਹਿਤ ਕਈ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਵਾਧੂ ਜ਼ਿੰਮੇਵਾਰੀਆਂ ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ। ਆਮ ਪ੍ਰਸ਼ਾਸਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਬੀ. ਰਾਜੇਂਦਰ ਨੂੰ ਸਿੱਖਿਆ ਅਤੇ ਖੇਡ ਵਿਭਾਗਾਂ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਵਿਭਾਗਾਂ ਦਾ ਵਾਧੂ ਚਾਰਜ ਹੁਣ ਵਿਨੋਦ ਸਿੰਘ ਗੁੰਜਿਆਲ ਨੂੰ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਪੇਂਡੂ ਨਿਰਮਾਣ ਵਿਭਾਗ ਦੇ ਸਕੱਤਰ ਦੇਵੇਸ਼ ਸੇਹਰਾ ਨੂੰ ਖਾਣ ਵਿਭਾਗ ਦੇ ਸਾਰੇ ਵਾਧੂ ਚਾਰਜਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਸੈਰ-ਸਪਾਟਾ ਵਿਭਾਗ ਦੇ ਸਕੱਤਰ ਲੋਕੇਸ਼ ਕੁਮਾਰ ਸਿੰਘ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਵਾਧੂ ਚਾਰਜ ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News