ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

Thursday, Apr 09, 2026 - 02:08 PM (IST)

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀਰਵਾਰ ਨੂੰ ਦਿੱਲੀ ਰਵਾਨਾ ਹੋਣਗੇ, ਜਿੱਥੇ ਉਹ 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਤੋਂ ਬਾਅਦ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਦੀ ਸੰਭਾਵਨਾ ਹੈ, ਜਿਸ 'ਚ ਬਿਹਾਰ ਦੀ ਰਾਜਨੀਤਕ ਦਿਸ਼ਾ ਅਤੇ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਅਹਿਮ ਚਰਚਾ ਹੋ ਸਕਦੀ ਹੈ। ਸੂਤਰਾਂ ਅਨੁਸਾਰ, ਅਗਲੇ 2 ਦਿਨਾਂ ਤੱਕ ਬਿਹਾਰ ਦੀ ਰਾਜਨੀਤੀ ਦਾ ਕੇਂਦਰ ਦਿੱਲੀ ਰਹਿਣ ਵਾਲਾ ਹੈ। ਸ਼ੁੱਕਰਵਾਰ ਨੂੰ ਨਿਤੀਸ਼ ਕੁਮਾਰ ਦੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੇ ਨਾਲ ਹੀ ਭਾਜਪਾ ਕੋਰ ਗਰੁੱਪ ਦੀ ਬੈਠਕ ਵੀ ਦਿੱਲੀ 'ਚ ਪ੍ਰਸਤਾਵਿਤ ਹੈ। ਬੈਠਕ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ  ਬਿਹਾਰ ਪ੍ਰਦੇਸ਼ ਪ੍ਰਧਾਨ ਸੰਜੇ ਸਰਾਵਗੀ, ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ ਅਤੇ ਸੀਨੀਅਰ ਨੇਤਾ ਸ਼ਾਮਲ ਹੋਣਗੇ।

ਮੰਨਿਆ ਜਾ ਰਿਹਾ ਹੈ ਕਿ ਇਸੇ ਬੈਠਕ 'ਚ ਰਾਜ ਦੇ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਲਗਭਗ ਸਹਿਮਤੀ ਬਣ ਸਕਦੀ ਹੈ। ਜਨਤਾ ਦਲ ਯੂਨਾਈਟੇਡ (ਜੇਡੀਯੂ) ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਨਿਤੀਸ਼ ਕੁਮਾਰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਅਸਤੀਫ਼ੇ ਦੇ ਤੁਰੰਤ ਬਾਅਦ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਵਿਧਾਨਮੰਡਲ ਦਲ ਦੀ ਬੈਠਕ ਹੋਵੇਗੀ, ਜਿਸ 'ਚ ਨਵੇਂ ਨੇਤਾ ਦੀ ਚੋਣ ਕਰ ਕੇ ਬਿਹਾਰ ਦੇ ਅਗਲੇ ਮੁੱਖ ਮੰਤਰੀ ਦੇ ਨਾਂ 'ਤੇ ਮੋਹਰ ਲਗਾਈ ਜਾਵੇਗੀ। ਜਨਤਾ ਦਲ (ਯੂ) ਦੇ ਸੀਨੀਅਰ ਨੇਤਾ ਅਤੇ ਸੰਸਦੀ ਕਾਰਜ ਮੰਤਰੀ ਵਿਜੇ ਕੁਮਾਰ ਚੌਧਰੀ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ 9 ਅਪ੍ਰੈਲ ਨੂੰ ਦਿੱਲੀ ਰਵਾਨਾ ਹੋਣਗੇ ਅਤੇ 11 ਅਪ੍ਰੈਲ ਤੱਕ ਉਨ੍ਹਾਂ ਦੇ ਪਟਨਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਨਿਤੀਸ਼ ਕੁਮਾਰ ਦਾ ਨਿੱਜੀ ਅਤੇ ਰਾਜਨੀਤਕ ਫੈਸਲਾ ਹੈ ਅਤੇ ਰਾਜਗ ਦੇ ਸਾਰੇ ਘਟਕ ਦਲ ਇਸ ਦਾ ਸਨਮਾਨ ਕਰਦੇ ਹਨ। ਚੌਧਰੀ ਨੇ ਕਿਹਾ,''ਭਾਜਪਾ ਵੱਡੀ ਪਾਰਟੀ ਹੈ, ਇਸ ਲਈ ਲੀਡਰਸ਼ਿਪ ਦੀ ਭੂਮਿਕਾ ਉਸੇ ਕੋਲ ਰਹਿੰਦੀ ਹੈ ਅਤੇ ਫੈਸਲੇ ਵੀ ਸਮੂਹਿਕ ਰੂਪ ਨਾਲ ਲਏ ਜਾਣਗੇ।'' ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰਾਜਗ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਅੱਗੇ ਦੀ ਰਣਨੀਤੀ ਮਿਲ ਕੇ ਤੈਅ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News