ਬਿਹਾਰ ''ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; 26 ਤੱਕ ਪਹੁੰਚੀ ਮਰਨ ਵਾਲਿਆਂ ਦੀ ਗਿਣਤੀ, 5 SHO ਮੁਅੱਤਲ
Monday, Apr 17, 2023 - 03:35 PM (IST)
ਪਟਨਾ- ਬਿਹਾਰ ਦੇ ਪੂਰਬੀ ਚੰਪਾਰਣ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਸੋਮਵਾਰ ਨੂੰ ਵੱਧ ਕੇ 26 ਹੋ ਗਈ ਹੈ। ਇਸ ਮਾਮਲੇ 'ਚ 5 ਥਾਣੇਦਾਰਾਂ (SHO) ਨੂੰ ਲਾਪ੍ਰਵਾਹੀ ਵਰਤਣ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਅਧਿਕਾਰੀ ਕਾਂਤੇਸ਼ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ 10 ਘੰਟਿਆਂ ਵਿਚ 4 ਹੋਰ ਲੋਕਾਂ ਦੀ ਮੌਤ ਮਗਰੋਂ ਮਰਨ ਵਾਲਿਆਂ ਦੀ ਗਿਣਤੀ ਹੁਣ 26 ਹੋ ਗਈ ਹੈ। ਘਟਨਾ ਮਗਰੋਂ ਸਬੰਧਤ ਥਾਣਿਆਂ ਦੇ 5 ਥਾਣੇਦਾਰਾਂ ਨੂੰ ਜ਼ਿੰਮੇਵਾਰੀ ਪ੍ਰਤੀ ਲਾਪ੍ਰਵਾਹੀ ਵਰਤਣ ਨੂੰ ਲੈ ਕੇ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬਿਹਾਰ : ਮੋਤੀਹਾਰੀ 'ਚ ਜ਼ਹਿਰੀਲੀ ਸ਼ਰਾਬ ਨਾਲ 6 ਲੋਕਾਂ ਦੀ ਮੌਤ, CM ਨਿਤੀਸ਼ ਨੇ ਜਤਾਇਆ ਦੁਖ
ਓਧਰ ਜ਼ਿਲ੍ਹਾ ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਐਤਵਾਰ ਨੂੰ ਦੋ ਪੁਲਸ ਅਧਿਕਾਰੀਆਂ ਅਤੇ 9 ਚੌਕੀਦਾਰਾਂ ਨੂੰ ਮੁਅੱਤਲ ਕਰ ਦਿੱਤਾ ਸੀ। ਜ਼ਿਲ੍ਹਾ ਪੁਲਸ ਨੇ ਹੁਣ ਤੱਕ 5 ਮਾਮਲੇ ਦਰਜ ਕੀਤੇ ਹਨ ਅਤੇ ਜਾਂਚ ਕਰ ਰਹੀ ਹੈ। ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਬਿਹਾਰ ਸਰਕਾਰ ਨੇ 5 ਅਪ੍ਰੈਲ 2016 ਨੂੰ ਸ਼ਰਾਬ ਦੀ ਵਿਕਰੀ ਅਤੇ ਖਪਤ 'ਤੇ ਪੂਰਨ ਤੌਰ 'ਤੇ ਪਾਬੰਦੀ ਲਾ ਦਿੱਤੀ ਸੀ।
ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਮਾਮਲੇ ’ਚ 20 ਗ੍ਰਿਫ਼ਤਾਰ, 2 ਪੁਲਸ ਅਧਿਕਾਰੀਆਂ ਸਮੇਤ 11 ਲੋਕ ਮੁਅੱਤਲ
ਜ਼ਿਲ੍ਹਾ ਪੁਲਸ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਸਬੰਧਤ ਥਾਣਿਆਂ ਦੇ ਵੱਖ-ਵੱਖ ਹਿੱਸਿਆਂ ਵਿਚ 600 ਤੋਂ ਵਧ ਥਾਵਾਂ 'ਤੇ ਤਲਾਸ਼ੀ ਦੌਰਾਨ 370 ਲੀਟਰ ਦੇਸੀ ਸ਼ਰਾਬ ਅਤੇ 50 ਲੀਟਰ ਕੱਚਾ ਸਪ੍ਰਿਟ ਬਰਾਮਦ ਕੀਤਾ ਹੈ। ਸ਼ਰਾਬ ਤਸਕਰਾਂ ਖ਼ਿਲਾਫ਼ ਸੂਬਾਈ ਸਰਕਾਰ ਵਲੋਂ ਵਿਆਪਕ ਪੱਧਰ 'ਤੇ ਮੁਹਿੰਮ ਚਲਾਏ ਜਾਣ ਦੇ ਬਾਵਜੂਦ ਪ੍ਰਦੇਸ਼ ਵਿਚ ਸ਼ਰਾਬ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ।