CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Thursday, Apr 16, 2026 - 03:45 PM (IST)
ਪਟਨਾ- ਬਿਹਾਰ ਦੇ ਨਵ-ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਿੱਖ ਗੁਰੂ ਗੋਬਿੰਦ ਸਿੰਘ ਤੋਂ ਪ੍ਰੇਰਨਾ ਲੈ ਕੇ ਬਿਹਾਰ ਅਤੇ ਦੇਸ਼ ਨੂੰ ਖੁਸ਼ਹਾਲ ਬਣਾਉਣ ਦੇ ਲਈ ਕੰਮ ਕਰਨਗੇ। ਚੌਧਰੀ ਨੇ ਪਟਨਾ ਸਾਹਿਬ ਗੁਰਦੁਆਰੇ 'ਚ ਮੱਥਾ ਟੇਕਿਆ, ਜੋ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਨਾਲ ਜੁੜਿਆ ਪਵਿੱਤਰ ਸਥਾਨ ਹੈ। ਭਾਜਪਾ ਦੇ ਸੀਨੀਅਰ ਨੇਤਾ ਚੌਧਰੀ ਨੇ ਬੁੱਧਵਾਰ ਨੂੰ ਬਿਹਾਰ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ, ਜਦੋਂ ਰਾਜ 'ਚ ਭਾਜਪਾ ਦਾ ਕੋਈ ਨੇਤਾ ਸੀਨੀਅਰ ਅਹੁਦੇ 'ਤੇ ਕਾਬਜ਼ ਹੋਇਆ ਹੈ।

ਚੌਧਰੀ ਨੇ ਕਿਹਾ,''ਮੈਂ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਦਾ ਆਸ਼ੀਰਵਾਦ ਬਿਹਾਰ ਦੇ ਲੋਕਾਂ 'ਤੇ ਬਣਿਆ ਰਹੇ ਅਤੇ ਰਾਜ ਦੇ ਨਾਲ-ਨਾਲ ਦੇਸ਼ ਹੀ ਖੁਸ਼ਹਾਲੀ ਦੇ ਮਾਰਗ 'ਤੇ ਅੱਗੇ ਵਧੇ।'' ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਉਹ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਲੰਬੇ ਸਮੇਂ ਤੱਕ ਕੀਤੇ ਗਏ ਕੰਮਾਂ ਨੂੰ ਅੱਗੇ ਵਧਾਉਣ ਦਾ ਕੰਮ ਕਰਨਗੇ। ਇਸ ਤੋਂ ਪਹਿਲੇ, ਮੁੱਖ ਮੰਤਰੀ ਨੇ ਉੱਪ ਮੁੱਖ ਮੰਤਰੀ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ, ਰਾਜ ਦੇ ਮੁੱਖ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁੱਖ ਮੰਤਰੀ ਸਕੱਤਰੇਤ 'ਚ ਬੈਠਕ ਕੀਤੀ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵਲੋਂ ਜਾਰੀ ਬਿਆਨ ਅਨੁਸਾਰ, ਚੌਧਰੀ ਵੀਰਵਾਰ ਨੂੰ ਜੈਪ੍ਰਕਾਸ਼ ਨਾਰਾਇਣ ਦੇ ਘਰ ਅਤੇ ਬਿਹਾਰ ਚਰਖਾ ਕਮੇਟੀ ਦੇ ਦਫ਼ਤਰ ਦਾ ਵੀ ਦੌਰਾ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
