ਬਿਹਾਰ : ਮੋਦੀ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਨ ਵਾਲੇ ਅਧਿਆਪਕ ਨੂੰ ਜੇਲ੍ਹ

05/20/2024 12:41:39 PM

ਮੁਜ਼ੱਫਰਪੁਰ (ਭਾਸ਼ਾ)- ਬਿਹਾਰ ’ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਕਲਾਸ ’ਚ ਪ੍ਰਧਾਨ ਮੰਤਰੀ ਮੋਦੀ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਨ ਦੇ ਦੋਸ਼ ’ਚ ਜੇਲ੍ਹ ਭੇਜ ਦਿੱਤਾ ਗਿਆ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਮੁਜ਼ੱਫਰਪੁਰ ਦੇ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਰਾਕੇਸ਼ ਕੁਮਾਰ ਨੇ ਕਿਹਾ,‘‘ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਇਸ ਮਾਮਲੇ ’ਚ ਐੱਫ.ਆਈ.ਆਰ. ਦਰਜ ਕਰਵਾਏ ਜਾਣ ਤੋਂ ਬਾਅਦ ਉਕਤ ਅਧਿਆਪਕ ਵਿਰੁੱਧ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ।’’ ਮੁਜ਼ੱਫਰਪੁਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੇ ਕੁਮਾਰ ਸਿੰਘ ਨੇ ਦੱਸਿਆ ਕਿ ਕੁਢਨੀ ਬਲਾਕ ਦੇ ਅਮਰਖ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕਈ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਅਧਿਆਪਕ ਹਰਿੰਦਰ ਰਜਕ ਦੇ ਵਿਵਹਾਰ ਨੂੰ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News