ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

Tuesday, Apr 14, 2026 - 01:47 PM (IST)

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਰਾਜਪਾਲ ਸਈਅਦ ਅਤਾ ਹੁਸੈਨ ਨਾਲ ਮੁਲਾਕਾਤ ਕਰ ਕੇ ਅਸਤੀਫਾ ਸੌਂਪਣ ਤੋਂ ਪਹਿਲਾਂ ਆਪਣੀ ਕੈਬਨਿਟ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ। ਰਾਜ ਦੇ ਇਕ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਕੁਮਾਰ ਨੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਕੈਬਨਿਟ ਭੰਗ ਕਰਨ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਪ੍ਰਦੇਸ਼ ਦੇ ਮੰਤਰੀ ਰਾਮ ਕ੍ਰਿਪਾਲ ਯਾਦਵ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਸੂਤਰਾਂ ਅਨੁਸਾਰ, ਕੁਮਾਰ ਅੱਜ ਦੁਪਹਿਰ 3 ਵਜੇ ਤੋਂ ਪਹਿਲਾਂ ਰਾਜਪਾਲ ਨਾਲ ਮੁਲਾਕਾਤ ਕਰ ਕੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ, ਜਿਸ ਨਾਲ ਰਾਜ 'ਚ ਪਹਿਲੀ ਵਾਰ ਭਾਜਪਾ ਦੀ ਅਗਵਾਈ 'ਚ ਸਰਕਾਰ ਬਣਨ ਦਾ ਰਸਤਾ ਪੱਕਾ ਹੋਵੇਗਾ।

ਬਿਹਾਰ ਦੀ 2434 ਮੈਂਬਰੀ ਵਿਧਾਨ ਸਭਾ 'ਚ 89 ਵਿਧਾਇਕਾਂ ਨਾਲ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ ਅਤੇ ਉਹ ਅੱਜ ਦੁਪਹਿਰ 3 ਵਜੇ ਦੇ ਨੇੜੇ-ਤੇੜਏ ਪਾਰਟੀ ਦੇ ਪ੍ਰਦੇਸ਼ ਦਫ਼ਤਰ 'ਚ ਆਪਣੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰੇਗੀ। ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਭਾਜਪਾ ਸੰਸਦੀ ਬੋਰਡ ਵਲੋਂ ਕੇਂਦਰੀ ਆਬਜ਼ਰਵਰ ਨਿਯੁਕਤ ਕੀਤੇ ਗਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਨੂੰ ਪਟਨਾ ਪਹੁੰਚ ਚੁੱਕੇ ਹਨ। ਬਿਹਾਰ ਵਿਧਾਨ ਸਭਾ 'ਚ 202 ਮੈਂਬਰੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) 'ਚ ਜਨਤਾ ਦਲ (ਯੂਨਾਈਟੇਡ) ਦੇ 85 ਵਿਧਾਇਕ, ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ 19 ਵਿਧਾਇਕ ਅਤੇ ਜੀਤਨ ਰਾਮ ਮਾਂਝੀ ਦੀ ਅਗਵਾਈ ਵਾਲੀ ਹਿੰਦੁਸਤਾਨੀ ਆਵਾਮ ਮੋਰਚਾ ਦੇ 5 ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਉਪੇਂਦਰ ਕੁਸ਼ਵਾਹਾ ਦੀ ਰਾਸ਼ਟਰੀ ਲੋਕ ਮੋਰਚਾ ਦੇ 5 ਵਿਧਾਇਕ ਵੀ ਰਾਜਗ ਦਾ ਹਿੱਸਾ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News