ਬਿਹਾਰ ''ਚ ਆਸਮਾਨੀ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ

06/27/2019 1:53:36 AM

ਪਟਨਾ : ਬਿਹਾਰ 'ਚ ਬੁੱਧਵਾਰ ਨੂੰ ਆਸਮਾਨੀ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਆਪਦਾ ਪ੍ਰਬੰਧਨ ਵਿਭਾਗ ਦੇ ਵਿਸ਼ੇਸ਼ ਕਾਰਜ ਅਧਿਕਾਰੀ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਪ੍ਰਦੇਸ਼ 'ਚ ਆਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਪੂਣਿਆ ਤੇ ਬੇਗੂਸਰਾਏ ਜ਼ਿਲਿਆਂ 'ਚ 3-3, ਜਮੁਈ 'ਚ 2 ਤੇ ਗਿਆ ਤੇ ਸ਼ਿਵਹਰ ਜ਼ਿਲੇ 'ਚ 1-1 ਵਿਅਕਤੀ ਦੀ ਮੌਤ ਹੋ ਗਈ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਲੋਕਾਂ ਦੀ ਮੌਤ 'ਤੇ ਸੰਵੇਦਨਾ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਫਤ ਰਾਹਤ ਫੰਡ 'ਚੋਂ 4-4 ਲੱਖ ਰੁਪਏ ਦੇਣ ਦਾ ਹੁਕਮ ਦਿੱਤਾ ਹੈ।